ਅਜਨਾਲਾ : 20 ਸਾਲਾ ਕੁੜੀ ਦੀ ਨਹਿਰ ‘ਚੋਂ ਮਿਲੀ ਲਾਸ਼, ਪਿੰਡ ਦੇ ਹੀ 16 ਸਾਲਾ ਮੁੰਡੇ ‘ਤੇ ਕਤਲ ਦੇ ਦੋਸ਼

0
1522

ਅਜਨਾਲਾ| ਅਜਨਾਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਇਕ ਡੈਂਟਲ ਕਲੀਨਿਕ ਉਤੇ ਕੰਮ ਕਰਨ ਵਾਲੀ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ।

ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਕਤਲ ਗੁਆਂਢ ਵਿਚ ਰਹਿੰਦੇ ਮੁੰਡੇ ਨੇ ਕੀਤਾ ਹੈ। ਮ੍ਰਿਤਕ ਲੜਕੀ ਦੇ ਭਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੇ ਅਰਸ਼ਦੀਪ ਨਾਂ ਦੇ ਮੁੰਡੇ ਨਾਲ ਉਨ੍ਹਾਂ ਦੀ ਲੜਕੀ ਦਾ ਅਫੇਅਰ ਚੱਲ ਰਿਹਾ ਸੀ।

ਪੁਲਿਸ ਨੇ ਵੀ ਜਦੋਂ ਮੌਕੇ ਉਤੇ ਜਾ ਕੇ ਦੇਖਿਆ ਤਾਂ ਉਥੇ ਅਰਸ਼ਦੀਪ ਦੀ ਐਸੇਂਟ ਕਾਰ ਬਰਾਮਦ ਹੋਈ। ਫਿਲਹਾਲ ਅਰਸ਼ਦੀਪ ਦੀ ਭਾਲ ਕੀਤੀ ਜਾ ਰਹੀ ਹੈ।