ਗੁਰਦਾਸਪੁਰ/ਡੇਰਾ ਬਾਬਾ ਨਾਨਕ/ਫਤਿਹਗੜ੍ਹ ਚੂੜਿਆ (ਅਰੁਣ ਸਹੋਤਾ) | ਚੋਣ ਪ੍ਰਚਾਰ ਦੌਰਾਨ ਇੱਕ ਅਕਾਲੀ ਵਰਕਰ ਦਾ ਕਤਲ ਹੋ ਗਿਆ ਹੈ। ਇਲਜਾਮ ਕਾਂਗਰਸੀ ਵਰਕਰਾਂ ਤੇ ਲਗਾਇਆ ਜਾ ਰਿਹਾ ਹੈ।

ਮ੍ਰਿਤਕ ਕਰਨਬੀਰ ਸਿੰਘ ਦੇ ਪਿਤਾ ਗੁਰਵੰਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਚ ਤਕਰਾਰ ਹੋ ਗਈ।

34 ਸਾਲ ਦੇ ਨੌਜਵਾਨ ਕਰਨਬੀਰ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਪਿਤਾ ਨੇ ਦੱਸਿਆ ਕਿ ਉਹ ਅਕਾਲੀ ਦਲ ਦੇ ਸਮਰਥਕ ਹਨ ਅਤੇ ਵੋਟਾਂ ਬਾਰੇ ਕਹਿਣ ਪਿੰਡ ਚ ਡੋਰ ਤੋਂ ਡੋਰ ਜਾ ਰਹੇ ਸਨ ਤਾਂ ਕਾਂਗਰਸੀ ਵਰਕਰਾਂ ਨੇ ਹਮਲਾ ਕਰ ਦਿੱਤਾ। ਹਮਲੇ ਚ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ।

ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਬਿਆਨ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ