ਰਾਸ਼ਟਰਪਤੀ ਦੀ ਚੋਣ ਲਈ ਅਕਾਲੀ ਦਲ ਦੇਵੇਗਾ ਭਾਜਪਾ ਨੂੰ ਸਮਰਥਨ! ਜੇਪੀ ਨੱਢਾ ਦੀ ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ

0
5320

ਚੰਡੀਗੜ੍ਹ – ਭਾਜਪਾ ਨੇ ਰਾਸ਼ਟਰਪਤੀ ਦੀ ਚੋਣ ਲਈ ਅਕਾਲੀ ਦਲ ਤੋਂ ਸਮਰਥਨ ਮੰਗਿਆ ਹੈ। ਇਸ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਹੈ। ਸਮਰਥਨ ਦੇਣਾ ਜਾਂ ਨਹੀਂ ਇਸ ਉਪਰ ਬਾਦਲ ਨੇ ਅਜੇ ਕੋਈ ਵੀ ਜਵਾਬ ਨਹੀਂ ਦਿੱਤਾ।

ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਏਗੀ। ਉਸ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦਰੋਪਦੀ ਮੁਰਮੂ ਨੂੰ ਸਮਰਥਨ ਦੇ ਸਕਦਾ ਹੈ।

ਇਹ ਸਭ ਮੀਟਿੰਗ ਤੋਂ ਬਾਅਦ ਹੀ ਤੈਅ ਹੋਵੇਗਾ। ਅਕਾਲੀ ਦਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਨਾਲੋਂ ਆਪਣਾ 24 ਸਾਲ ਦਾ ਪੁਰਾਣਾ ਰਿਸ਼ਤਾ ਤੋੜ ਲਿਆ ਸੀ। ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।

2022 ਦੀਆਂ ਚੋਣਾਂ ਸਮੇਂ ਵੀ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਭਾਜਪਾ ਨਾਲ ਮਿਲ ਕੇ ਚੋਣ ਲੜ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ। ਅਕਾਲੀ ਦਲ ਨੇ ਬਸਪਾ ਨਾਲ ਮਿਲ ਕੇ ਚੋਣ ਲੜੀ ਹੈ।