SYL ਤੇ Rihai ਗੀਤਾਂ ‘ਤੇ ਲਾਈ ਪਾਬੰਦੀ ਖਿਲਾਫ ਅਕਾਲੀ ਦਲ ਕੱਢੇਗਾ ਰੋਸ ਟ੍ਰੈਕਟਰ ਮਾਰਚ

0
868

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਅੱਜ ਇਕ ਵੀਡੀਓ ਵੀ ਜਾਰੀ ਕੀਤਾ ਹੈ, ਜਿਸ ਵਿਚ ਉਹ ਕੰਵਰ ਗਰੇਵਾਲ ਦਾ ਰਿਹਾਈ ਗੀਤ ਸੁਣਦੇ ਨਜ਼ਰ ਆ ਰਹੇ ਹਨ। ਉਹਨਾਂ ਨੇ SYL ਵਰਗੇ ਗੀਤਾਂ ‘ਤੇ ਪਾਬੰਦੀ ਲਾਉਣ ਦੀ ਵੀ ਨਿਖੇਧੀ ਕੀਤੀ ਹੈ।

ਉਹਨਾਂ ਨੇ ਟਵੀਟ ਕਰਦਿਆਂ ਲਿਖਿਆ। ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ ‘ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਯੂਥ ਅਕਾਲੀ ਦਲ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।