ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ 28 ਨਵੰਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਸ. ਬਾਦਲ ਨੂੰ ਬਲਵੰਤ ਸਿੰਘ ਖੇੜਾ ਨਾਂ ਦੇ ਵਿਅਕਤੀ ਵੱਲੋਂ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ।
ਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਕਥਿਤ ਤੌਰ ‘ਤੇ ਦੋਹਰਾ ਸੰਵਿਧਾਨ ਬਣਾਉਣ ਲਈ ਇੱਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਸੀ। 2009 ਵਿੱਚ ਇਹ ਆਈਪੀਸੀ ਦੀ ਧਾਰਾ 420, 465, 466, 467, 468, 471 ਅਤੇ 120-ਬੀ ਦੇ ਤਹਿਤ ਅਪਰਾਧਿਕ ਸ਼ਿਕਾਇਤ ਦਰਜ ਗਈ।
ਇਸ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਹੀ ਸੁਖਬੀਰ ਬਾਦਲ ਅਤੇ ਦਲਜੀਤ ਚੀਮਾ ਵੀ ਅਦਾਲਤ ਸਾਹਮਣੇ ਪੇਸ਼ ਹੋ ਚੁੱਕੇ ਹਨ ਪਰ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਉਮਰ ਦੇਖਦਿਆਂ ਪੇਸ਼ੀ ਤੋਂ ਛੋਟ ਦਿੱਤੀ ਗਈ ਸੀ।
ਖੇੜਾ ਦਾ ਦੋਸ਼- ਅਕਾਲੀ ਦਲ ਧਰਮ ਨਿਰਪੱਖ ਪਾਰਟੀ ਨਹੀਂ
ਖੇੜਾ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਦਾ ਇਕੋ-ਇਕ ਮੁੱਦਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸੰਵਿਧਾਨ ਅਨੁਸਾਰ ਇਕ ਧਰਮ ਨਿਰਪੱਖ ਪਾਰਟੀ ਨਹੀਂ ਹੈ ਕਿਉਂਕਿ ਇਸ ਦੇ 2 ਵੱਖਰੇ ਸੰਵਿਧਾਨ ਹਨ, ਜੋ ਕਿ ਇਕ ਜਾਅਲਸਾਜ਼ੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ-ਆਪ ਨੂੰ ਚੋਣ ਕਮਿਸ਼ਨ ਕੋਲ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਕਰਵਾਇਆ ਹੈ ਪਰ ਇਹ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹਿੱਸਾ ਲੈਂਦੀ ਰਹੀ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ