ਅਕਾਲੀ ਲੀਡਰ ਨੋਨੀ ਮਾਨ ਤੇ ਉਸ ਦੇ ਡਰਾਈਵਰ ‘ਤੇ ਇਰਾਦਾ ਕਤਲ ਤੇ ਹੋਰ ਧਾਰਾਵਾਂ ਤਹਿਤ ਪਰਚਾ ਦਰਜ

0
1006

ਫਿਰੋਜ਼ਪੁਰ | ਗੁਰੂ ਹਰਸਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ‘ਤੇ ਪੁਲਿਸ ਨੇ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਥਾਣਾ ਸਿਟੀ ‘ਚ ਨੋਨੀ ਮਾਨ ਤੇ ਉਨ੍ਹਾਂ ਦੇ ਡਰਾਈਵਰ ‘ਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਦੇ ਇਕ ਦਿਨਾ ਦੌਰੇ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਾਮਿਲ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ।

ਉਨ੍ਹਾਂ ਦੇ ਆਉਣ ’ਤੇ ਬੁੱਧਵਾਰ ਨੂੰ ਹਾਲਾਤ ਉਸ ਵੇਲੇ ਕਾਬੂ ਤੋਂ ਬਾਹਰ ਹੁੰਦੇ ਨਜ਼ਰ ਆਏ ਜਦੋਂ ਸਥਾਨਕ ਮਖੂ ਗੇਟ ਸਥਿਤ ‘ਬਲਾਈਂਡ ਹੋਮ’ ਦੇ ਬਾਹਰ ਇਕ ਪਾਸੇ ਕਿਸਾਨ ਜਥੇਬੰਦੀਆਂ ਦੇ ਕਾਰਕੁੰਨਾਂ ਤੇ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਨੇ ਹਰਸਿਮਰਤ ਕੌਰ ਨੂੰ ਕਾਲੇ ਝੰਡੇ ਵਿਖਾਉਣੇ ਸ਼ੁਰੂ ਕਰ ਦਿੱਤੇ ਸਨ।

ਅਕਾਲੀਆਂ ਨੇ ਦੋਸ਼ ਲਾਇਆ ਕਿ ਜਦੋਂ ਹਰਸਿਮਰਤ ਕੌਰ ਬਾਦਲ ਸਥਾਨਕ ਬਲਾਈਂਡ ਹੋਮ ‘ਚ ਪ੍ਰੋਗਰਾਮ ਖਤਮ ਕਰਕੇ ਜਾ ਰਹੇ ਸਨ ਤਾਂ ਕਾਫ਼ਲੇ ਦੇ ਪਿੱਛੇ ਆ ਰਹੀ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਤੇ ਹਲਕਾ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਗੱਡੀ ਨੂੰ ਘੇਰ ਕੇ ਕਿਸਾਨ ਕਾਰਕੁੰਨਾਂ ਨੇ ਭੰਨਤੋੜ ਕੀਤੀ। ਇਸ ਦੌਰਾਨ ਗੋਲੀਆਂ ਵੀ ਚੱਲੀਆਂ ਪਰ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਮਿਲੀ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ