ਅਕਾਲੀ ਵਰਕਰਾਂ ਨੇ ਰੇਪ ਕੇਸ ‘ਚ ਫਸੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਲੁਧਿਆਣਾ ‘ਚ ਕੀਤਾ ਜ਼ਬਰਦਸਤ ਹੰਗਾਮਾ

0
2617

ਲੁਧਿਆਣਾ | ਅਕਾਲੀ ਵਰਕਰਾਂ ਨੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਜ਼ਬਰਦਸਤ ਹੰਗਾਮਾ ਕੀਤਾ।

ਬੈਂਸ ‘ਤੇ ਇਕ ਔਰਤ ਵੱਲੋਂ ਰੇਪ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ FIR ਤਾਂ ਦਰਜ ਹੋ ਗਈ ਹੈ ਪਰ ਅਜੇ ਗ੍ਰਿਫਤਾਰੀ ਨਹੀਂ ਹੋਈ, ਜਿਸ ਦੇ ਰੋਸ ਵਜੋਂ ਅਕਾਲੀ ਵਰਕਰਾਂ ਨੇ ਲੁਧਿਆਣਾ ‘ਚ ਪ੍ਰਦਰਸ਼ਨ ਕੀਤਾ।

ਹਾਈ ਕੋਰਟ ਨੇ ਬੇਸ਼ੱਕ ਇਸ ਮਾਮਲੇ ‘ਚ ਬੈਂਸ ਨੂੰ ਕੋਈ ਰਾਹਤ ਨਹੀਂ ਦਿੱਤੀ ਪਰ 17 ਜੁਲਾਈ ਨੂੰ ਪੰਜਾਬ ਸਰਕਾਰ ਤੋਂ ਇਸ ਪੂਰੇ ਮਾਮਲੇ ‘ਚ ਆਪਣਾ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਅਜੇ ਜਵਾਬ ਦਾਇਰ ਕਰਨਾ ਹੈ।

ਹੰਗਾਮੇ ਦੌਰਾਨ ਅਕਾਲੀ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡਿੰਗ ਕੀਤੀ ਹੋਈ ਹੈ। ਇਸ ਦੌਰਾਨ ਅਕਾਲੀ ਵਰਕਰਾਂ ਤੇ ਪੁਲਿਸ ‘ਚ ਧੱਕਾ-ਮੁੱਕੀ ਵੀ ਹੋਈ। ਅਕਾਲੀ ਵਰਕਰਾਂ ਨੇ ਸਿਮਰਜੀਤ ਬੈਂਸ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਪ੍ਰਦਰਸ਼ਨ ‘ਚ ਔਰਤਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਮਹਿਲਾ ਪੁਲਸ ਮੁਲਾਜ਼ਮਾਂ ਨੂੰ ਵੀ ਕਾਫੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਕੁਝ ਅਕਾਲੀ ਲੀਡਰਾਂ ਦੀ ਗ੍ਰਿਫਤਾਰੀ ਹੋਣੀ ਵੀ ਸ਼ੁਰੂ ਹੋ ਗਈ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)