<p>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ &&num;8216&semi;ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ &&num;8216&semi;ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ &OpenCurlyQuote;ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ &lpar;ਆਪ&rpar; ਦਾ &OpenCurlyQuote;ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ&comma; ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ।<&sol;p>&NewLine;<p>ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ &&num;8216&semi;ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ&comma; ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਆਪਣੀ ਅੰਦਰੂਨੀ ਲੜਾਈ ਕਾਰਨ ਆਖਰੀ ਸਾਹਾਂ &&num;8216&semi;ਤੇ ਹੈ&comma; ਜਦਕਿ &&num;8216&semi;ਆਪ&&num;8217&semi; ਸਰਕਾਰ ਦੇ ਲੋਕ-ਪੱਖੀ ਸ਼ਾਸਨ ਅਧੀਨ ਪੰਜਾਬ ਸਿੱਖਿਆ&comma; ਸਿਹਤ&comma; ਬਿਜਲੀ ਅਤੇ ਭਲਾਈ ਦੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਦੇਖ ਰਿਹਾ ਹੈ।<&sol;p>&NewLine;<p>ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਉਹ ਦਿਨ ਚਲੇ ਗਏ ਜਦੋਂ ਇਹ ਪਾਰਟੀਆਂ ਉੱਤਰ ਕਾਟੋ ਮੈਂ ਚੜ੍ਹਾ ਦੀ ਖੇਡ ਖੇਡਦੀਆਂ ਸਨ ਅਤੇ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅਸਲ ਵਿੱਚ ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ&comma; ਜਿਸ ਕਾਰਨ ਇਨ੍ਹਾਂ ਦੇ ਕੁਕਰਮ ਕਦੇ ਸਾਹਮਣੇ ਨਹੀਂ ਆਏ। ਪਰ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਇਸ ਪਾਰਟੀ ਦਾ ਚੋਣ ਨਿਸ਼ਾਨ &OpenCurlyQuote;ਝਾੜੂ’ ਸੂਬੇ ਦੇ ਸਿਆਸੀ ਪ੍ਰਬੰਧ ਨੂੰ ਸਾਫ਼ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ&comma; ਜਦੋਂ ਅਕਾਲੀ ਆਪਣੇ ਪਾਪਾਂ ਕਰ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।”<&sol;p>&NewLine;<p>ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਨੂੰ ਲੋਕਾਂ ਦੀ ਕੋਈ ਪਰਵਾਹ ਨਹੀਂ&comma; ਸਗੋਂ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਚਿੰਤਾ ਹੈ। ਉਨ੍ਹਾਂ ਨੇ ਖ਼ੁਦ ਕਈ ਥਾਵਾਂ &&num;8216&semi;ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ ਅਤੇ ਬਾਅਦ ਵਿੱਚ ਇਸ ਨੂੰ ਮੰਨਿਆ ਵੀ। ਉਨ੍ਹਾਂ ਨੇ ਅਤਿਵਾਦ ਦੇ ਦੌਰ ਦੌਰਾਨ ਨੌਜਵਾਨਾਂ ਨੂੰ ਮਰਵਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਤੱਕ ਦਿੱਤੀਆਂ। ਉਨ੍ਹਾਂ ਨੇ ਖ਼ੁਦ ਨੂੰ &OpenCurlyQuote;ਫਖ਼ਰ-ਏ-ਕੌਮ’ ਦੇ ਖ਼ਿਤਾਬ ਨਾਲ ਨਿਵਾਜਿਆ&comma; ਜਦਕਿ ਉਨ੍ਹਾਂ ਨੇ 1978 ਦੀ ਘਟਨਾ ਦੇ ਦੋਸ਼ੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਕੀਤੀ ਸੀ।”<&sol;p>&NewLine;<p>ਅਕਾਲੀ ਲੀਡਰਸ਼ਿਪ &&num;8216&semi;ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਸਾਰੀ ਉਮਰ ਐਸ਼ੋ-ਆਰਾਮ ਅਤੇ ਸੁੱਖ-ਸਹੂਲਤਾਂ ਵਾਲੇ ਸੁਰੱਖਿਅਤ ਮਾਹੌਲ ਵਿੱਚ ਗੁਜ਼ਾਰੀ ਹੈ। ਸੁਖਬੀਰ ਸਿੰਘ ਬਾਦਲ ਕਾਨਵੈਂਟ ਤੋਂ ਪੜ੍ਹੇ ਸਿਆਸੀ ਆਗੂ ਹਨ&comma; ਜੋ ਸੂਬੇ ਦੀ ਬੁਨਿਆਦੀ ਭੂਗੋਲਿਕ ਸਥਿਤੀ ਤੋਂ ਵੀ ਵਾਕਫ਼ ਨਹੀਂ ਹਨ&comma; ਪਰ ਪੰਜਾਬ ਵਿੱਚ ਸਿਆਸੀ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਬਾਰੇ ਬਹੁਤ ਘੱਟ ਸਮਝ ਹੈ।”<&sol;p>&NewLine;<p>ਬੇਅਦਬੀ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ&comma; ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਤਾਕਤ ਬਖ਼ਸ਼ੀ ਹੈ। ਸੂਬਾ ਸਰਕਾਰ ਨੇ ਇਸ ਬਿੱਲ ਨੂੰ ਬੜੀ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ।”<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ&comma; &OpenCurlyDoubleQuote;ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਨੂੰ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਲਈ ਇੱਕ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਕਦੇ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਜੁਅਰਤ ਨਹੀਂ ਕਰ ਸਕੇਗਾ। ਅਕਾਲੀ ਆਪਣੇ ਸੱਤਾ ਦੇ ਦਿਨਾਂ ਦੌਰਾਨ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੇ ਇਰਾਦੇ ਸ਼ੁਰੂ ਤੋਂ ਹੀ ਗਲਤ ਰਹੇ ਹਨ। ਅਕਾਲੀਆਂ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਵੀ ਮੰਨੀਆਂ ਪਰ ਬਾਅਦ ਵਿੱਚ ਲੋਕਾਂ ਸਾਹਮਣੇ ਸਰ੍ਹੇਆਮ ਇਸ ਤੋਂ ਮੁੱਕਰ ਗਏ। ਜੋ ਲੋਕ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਜੋ ਕਿਸੇ ਦੇ ਵੀ ਵਫ਼ਾਦਾਰ ਨਹੀਂ ਹਨ ਅਤੇ ਸਿਰਫ ਸੂਬੇ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ।”<&sol;p>&NewLine;<p>ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਜਥੇਦਾਰ ਅਕਾਲੀਆਂ ਦੀਆਂ ਜੇਬਾਂ &OpenCurlyQuote;ਚੋਂ ਨਿਕਲਦੇ ਹਨ&comma; ਜਿਸ ਕਰਕੇ ਉਹ ਰਾਜਨੀਤੀ ਵਿੱਚ ਵੀ ਸਰਗਰਮ ਰਹਿੰਦੇ ਹਨ। ਇਨ੍ਹਾਂ ਲੋਕਾਂ ਦਾ ਕੋਈ ਏਜੰਡਾ ਨਹੀਂ ਹੈ&comma; ਸਗੋਂ ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਮੈਨੂੰ ਕਿਸੇ ਵੀ ਤਰੀਕੇ ਨਾਲ ਬਦਨਾਮ ਕਰਨਾ ਹੈ। ਲੋਕ ਇਨ੍ਹਾਂ ਆਗੂਆਂ ਦੇ ਦੋਗਲੇ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ&comma; ਜੋ ਕਦੇ ਵੀ ਇਨ੍ਹਾਂ ਦੀਆਂ ਨਾਟਕੀ ਚਾਲਾਂ ਤੋਂ ਪ੍ਰਭਾਵਿਤ ਨਹੀਂ ਹੋਣਗੇ।”<&sol;p>&NewLine;<p>ਕਾਂਗਰਸ &&num;8216&semi;ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਕਾਂਗਰਸ ਪਾਰਟੀ ਸੱਤਾ &OpenCurlyQuote;ਚੋਂ ਪੂਰੀ ਤਰ੍ਹਾਂ ਬਾਹਰ ਹੋਣ ਕਿਨਾਰੇ ਹੈ&comma; ਜੋ ਜਲਦ ਹੀ ਖਤਮ ਹੋ ਜਾਵੇਗੀ ਕਿਉਂਕਿ ਇਸ ਪਾਰਟੀ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣਾ ਹੈ ਪਰ ਇਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਧੜੇਬੰਦੀ ਦੀ ਸ਼ਿਕਾਰ ਹੈ ਜੋ ਆਪਣੇ ਕਲੇਸ਼ ਕਰਕੇ ਜਲਦ ਹੀ ਢਹਿ-ਢੇਰੀ ਹੋ ਜਾਵੇਗਾ। ਇਹ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਝਗੜਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਚੋਟੀ ਦੇ ਕਾਂਗਰਸੀ ਲੀਡਰ ਇਨ੍ਹਾਂ ਦੇ ਨਾਵਾਂ ਦਾ ਸਹੀ ਉਚਾਰਨ ਤੱਕ ਨਹੀਂ ਜਾਣਦੇ।&&num;8221&semi;<&sol;p>&NewLine;<p>ਪੰਜਾਬ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਸ਼ਾਸਨ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਕਿਸੇ ਵੀ ਸਰਕਾਰ ਦਾ ਕੰਮ ਬੱਚਿਆਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖ ਸਕਣ। ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਸੂਬੇ ਦੇ ਹਿੱਤ ਲਈ ਹੁੰਦੀ ਹੈ। ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 67&comma;000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਦਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵੱਲ ਸੇਧਿਤ ਹੈ।<&sol;p>&NewLine;<p>ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ&comma; ਪੂਰੀ ਤਰ੍ਹਾਂ ਲੈਸ ਪ੍ਰਯੋਗਸ਼ਾਲਾਵਾਂ ਅਤੇ ਵਿਗਿਆਨਕ ਸਿੱਖਿਆ ਲਈ ਖੇਡ ਮੈਦਾਨ ਹਨ। ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ&comma; ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ &OpenCurlyQuote;ਤੇ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਕੌਮੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਮੱਲਿਆ ਹੈ।<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ&comma; ਨੀਟ&comma; ਜੇਈਈ&comma; ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼&comma; ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਲਗਪਗ 1&comma;000 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।<&sol;p>&NewLine;<p>ਆਪਣੀ ਸਰਕਾਰ ਦੁਆਰਾ ਬਿਜਲੀ ਖੇਤਰ &OpenCurlyQuote;ਚ ਕੀਤੇ ਗਏ ਸੁਧਾਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;2022 ਵਿੱਚ &&num;8216&semi;ਆਪ&&num;8217&semi; ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ&comma; ਸੂਬੇ ਦੇ ਲਗਪਗ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਦਿਨ ਵੇਲੇ ਵੀ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਖੇਤੀ ਮੋਟਰਾਂ ਲਈ ਸਪਲਾਈ ਕੀਤੀ ਜਾ ਰਹੀ ਹੈ। &&num;8216&semi;ਆਪ&&num;8217&semi; ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14&comma;000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਖਾਲ਼ੇ ਬਣਾਏ ਹਨ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਪਾਈਪਲਾਈਨਾਂ ਅਤੇ ਰਜਵਾਹਿਆਂ ਰਾਹੀਂ 21&comma;000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਹੋਣ ਵਾਲੇ ਪਾਣੀ ਦੇ ਬਰਾਬਰ ਹੈ। ਇਸ ਪਹਿਲਕਦਮੀ ਨਾਲ ਪੰਜਾਬ ਭਰ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਸਕੇ ਅਤੇ ਕਈ ਖੇਤਰਾਂ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਦੋ ਤੋਂ ਚਾਰ ਮੀਟਰ ਵਧ ਗਿਆ ਹੈ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ &&num;8216&semi;ਆਪ&&num;8217&semi; ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਕਾਸ ਦਾ ਲਾਭ ਸੂਬੇ ਦੇ ਹਰ ਪਿੰਡ&comma; ਕਿਸਾਨ ਅਤੇ ਘਰ ਤੱਕ ਪਹੁੰਚੇ।<&sol;p>&NewLine;<p>&&num;8216&semi;ਆਪ&&num;8217&semi; ਸਰਕਾਰ ਦੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ&comma; &&num;8220&semi;ਕਰਦਾਤਾਵਾਂ ਦਾ ਪੈਸਾ ਲੋਕਾਂ ਦੀ ਭਲਾਈ &&num;8216&semi;ਤੇ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਸਕੂਲਾਂ&comma; ਹਸਪਤਾਲਾਂ ਅਤੇ ਸੜਕਾਂ ਦੇ ਵਿਕਾਸ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ&comma; ਜਿਸ ਨਾਲ ਹਰ ਰੋਜ਼ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। &&num;8216&semi;ਆਪ&&num;8217&semi; ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।&&num;8221&semi;<&sol;p>&NewLine;<p>ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਆਪ ਸਰਕਾਰ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ&comma; ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1&comma;000 ਮਿਲਣਗੇ&comma; ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1&comma;500 ਰੁਪਏ ਵਿੱਤੀ ਸਹਾਇਤਾ ਮਿਲੇਗੀ। ਆਮ ਲੋਕਾਂ&comma; ਖਾਸ ਕਰਕੇ ਗਰੀਬਾਂ ਲਈ&comma; 1&comma;000 ਤੋਂ 1&comma;500 ਰੁਪਏ ਇੱਕ ਮਹੱਤਵਪੂਰਨ ਰਕਮ ਹੈ। ਇਹ ਰਕਮ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਯੋਜਨਾ ਕਾਰਨ ਔਰਤਾਂ ਦੇ ਚਿਹਰਿਆਂ &&num;8216&semi;ਤੇ ਮੁਸਕਰਾਹਟ ਮੈਨੂੰ ਬਹੁਤ ਤਸੱਲੀ ਦਿੰਦੀ ਹੈ।”<&sol;p>&NewLine;<p>ਮੁੱਖ ਮੰਤਰੀ ਸਿਹਤ ਯੋਜਨਾ &&num;8216&semi;ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ&comma; &&num;8220&semi;ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ &OpenCurlyQuote;ਆਪ&&num;8217&semi; ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ&comma; ਜੋ ਕਿ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ&comma; ਜਿਸ ਤਹਿਤ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ&comma; ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ &&num;8216&semi;ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ&comma; &&num;8220&semi;ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਲੋਕਾਂ ਨੇ ਇਸ ਯੋਜਨਾ ਤਹਿਤ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕੀਤਾ ਹੈ।&&num;8221&semi;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬ -ਪੱਖੀ ਵਿਕਾਸ ਲਈ ਹਰ ਸੰਭਵ ਕਦਮ ਚੁੱਕਿਆ ਹੈ। &OpenCurlyQuote;ਆਪ’ ਸਰਕਾਰ ਨੇ ਸਿਹਤ&comma; ਸਿੱਖਿਆ&comma; ਬਿਜਲੀ ਅਤੇ ਹੋਰ ਖੇਤਰਾਂ ਵਿੱਚ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। 49&comma;000 ਕਿਲੋਮੀਟਰ ਤੋਂ ਵੱਧ ਪੇਂਡੂ ਸੜਕਾਂ ਦੇ ਨਿਰਮਾਣ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਪੂਰਾ ਕੀਤਾ ਜਾਵੇਗਾ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ&comma; ਜਿਸ ਨਾਲ ਟੋਲ ਫੀਸਾਂ ਵਿੱਚ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। &OpenCurlyQuote;ਆਪ’ ਸਰਕਾਰ ਨੇ ਹੁਣ ਤੱਕ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਪੰਜਾਬ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਹੈ। ਸੂਬਾ ਸਰਕਾਰ ਦਾ ਇੱਕੋ-ਇੱਕ ਏਜੰਡਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਹੈ।”<&sol;p>&NewLine;<p>ਇਸ ਦੌਰਾਨ&comma; ਮੁੱਖ ਮੰਤਰੀ ਨੇ ਫਗਵਾੜਾ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 18 ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਦਾ ਐਲਾਨ ਵੀ ਕੀਤਾ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਹਲਕੇ ਦੀ ਤਰੱਕੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਏਡੀਸੀ ਫਗਵਾੜਾ ਨੂੰ ਵਧੇਰੇ ਸ਼ਕਤੀਆਂ ਦਿੱਤੀਆਂ ਜਾਣ ਤਾਂ ਜੋ ਹਲਕੇ ਦੇ ਲੋਕਾਂ ਨੂੰ ਛੋਟੇ-ਮੋਟੇ ਕੰਮਾਂ ਲਈ ਕਪੂਰਥਲਾ ਨਾ ਜਾਣਾ ਪਵੇ।<&sol;p>&NewLine;<p>ਲੋਕ ਮਿਲਣੀ ਪ੍ਰੋਗਰਾਮ ਦੇ ਅਸਲ ਉਦੇਸ਼ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਲੋਕ ਮਿਲਣੀਆਂ ਰਾਜਨੀਤੀ ਨਾਲ ਜੁੜਿਆ ਪ੍ਰੋਗਰਾਮ ਨਹੀਂ ਹੈ। ਸੂਬਾ ਸਰਕਾਰ ਦਾ ਇੱਕੋ ਇੱਕ ਉਦੇਸ਼ ਵਿਕਾਸ ਅਤੇ ਖੁਸ਼ਹਾਲੀ ਲਿਆਉਣਾ ਹੈ। ਲੋਕ ਮਿਲਣੀਆਂ ਸਰਕਾਰ ਅਤੇ ਜਨਤਾ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਦੀਆਂ ਹਨ। &OpenCurlyQuote;ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ।”<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;