ਲੁਧਿਆਣਾ, 2 ਅਕਤੂਬਰ | ਮਹਾਨਗਰ ਵਿਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 42 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ ਸਿਹਤ ਵਿਭਾਗ ਵੱਲੋਂ 25 ਮਰੀਜ਼ਾਂ ਵਿਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ, ਜਦਕਿ 17 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ਵਿੱਚੋਂ 6 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਅਨੁਸਾਰ ਮਰਨ ਵਾਲੇ 6 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ ਅਤੇ ਇਸ ਦੀ ਪੁਸ਼ਟੀ ਮੌਤ ਸਮੀਖਿਆ ਕਮੇਟੀ ਕਰੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ੱਕੀ ਸ਼੍ਰੇਣੀ ‘ਚ ਰੱਖਣ ਦੀ ਵਿਵਸਥਾ ਹੈ।

ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਸਵਾਈਨ ਫਲੂ ਦੇ ਲੱਛਣ ਆਮ ਜ਼ੁਕਾਮ ਵਰਗੇ ਹੁੰਦੇ ਹਨ। ਇਸ ਵਿਚ ਗਲੇ ਵਿਚ ਖਰਾਸ਼ ਅਤੇ ਸਾਹ ਲੈਣ ਵਿਚ ਤਕਲੀਫ਼ ਸ਼ਾਮਲ ਹੈ। ਜੇਕਰ ਲੱਛਣ ਵਿਗੜ ਜਾਂਦੇ ਹਨ ਤਾਂ ਤੁਰੰਤ ਕਿਸੇ ਮਾਹਰ ਜਾਂ ਨਜ਼ਦੀਕੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)