ਕਿਸਾਨਾਂ ਲਈ ਚਿੰਤਾ ਭਰੀ ਖਬਰ ! ਕੇਂਦਰ ਸਰਕਾਰ ਨੇ ਪਰਾਲੀ ਸਾੜਨ ‘ਤੇ ਜੁਰਮਾਨਾ ਕੀਤਾ ਦੁੱਗਣਾ

0
689

ਨਵੀਂ ਦਿੱਲੀ, 7 ਨਵੰਬਰ | ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਵਾਤਾਵਰਣ ਮੰਤਰਾਲੇ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ।

ਹੁਣ 2 ਏਕੜ ਤੋਂ ਘੱਟ ਜ਼ਮੀਨ ‘ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਦੋ ਤੋਂ ਪੰਜ ਏਕੜ ਤੱਕ ਜ਼ਮੀਨ ਰੱਖਣ ਵਾਲਿਆਂ ‘ਤੇ 10,000 ਰੁਪਏ ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਰੱਖਣ ਵਾਲਿਆਂ ‘ਤੇ 30,000 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਸਰਕਾਰਾਂ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਪਾਬੰਦ ਹੋਣਗੀਆਂ।

ਦਰਅਸਲ, 4 ਨਵੰਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਨੂੰ ਪਰਾਲੀ ‘ਤੇ 14 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਸਬੰਧੀ ਵਾਤਾਵਰਨ ਸੁਰੱਖਿਆ ਐਕਟ (ਈਪੀਏ) ਤਹਿਤ ਨਿਯਮ ਬਣਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਨਿਯੁਕਤੀ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)