ਪੰਜਾਬ ‘ਚ ‘ਇਨਫਲੂਏਂਜ਼ਾ-ਏ’ ਦਾ ਅਲਰਟ, ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

0
239

ਚੰਡੀਗੜ੍ਹ| ਦੇਸ਼ ਵਿੱਚ H3N2 ਵਾਇਰਸ ਨੇ ਕੋਰੋਨਾ ਵਾਂਗ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਹੁਣ ਤੱਕ ਇਨਫਲੂਐਂਜ਼ਾ ਐਚ3ਐਨ2 ਦੇ 7 ਮਰੀਜ਼ ਪਾਏ ਗਏ ਹਨ। ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵਿਭਾਗ ਨੇ ਇਨਫਲੂਐਂਜ਼ਾ ਏ ਦੇ ਸਬੰਧ ਵਿੱਚ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਵਾਇਰਸ ਨੂੰ ਗਰਭਵਤੀ ਔਰਤਾਂ ਲਈ ਇੱਕ ਵੱਡਾ ਖ਼ਤਰਾ ਦੱਸਿਆ ਗਿਆ ਹੈ।

H3N2 ਵਾਇਰਸ ਦੀ ਲਪੇਟ ‘ਚ ਆਉਣ ਤੋਂ ਬਾਅਦ ਵਿਅਕਤੀ ‘ਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ। ਜਿਵੇਂ ਕਿ ਠੰਢ, ਬੁਖਾਰ, ਖੰਘ, ਉਲਟੀਆਂ, ਗਲੇ ਵਿੱਚ ਖਰਾਸ਼, ਮਾਸਪੇਸ਼ੀਆਂ ਅਤੇ ਸਰੀਰ ਵਿੱਚ ਦਰਦ, ਛਿੱਕਾਂ ਆਉਣਾ, ਨੱਕ ਵਗਣਾ ਆਦਿ। ਇਸ ਦੇ ਨਾਲ ਹੀ ਮਰੀਜ਼ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ ਅਤੇ ਬੇਚੈਨੀ ਮਹਿਸੂਸ ਹੁੰਦੀ ਹੈ। ਕੋਰੋਨਾ ਹੇਠਲੀ ਸਾਹ ਦੀ ਨਾਲੀ ਨੂੰ ਪ੍ਰਭਾਵਿਤ ਕਰਦਾ ਹੈ ਜਦੋਂ ਕਿ H3N2 ਵਾਇਰਸ ਉਪਰਲੀ ਸਾਹ ਦੀ ਨਾਲੀ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਲੰਬੇ ਸਮੇਂ ਤੱਕ ਖੰਘ, ਬੁਖਾਰ, ਜ਼ੁਕਾਮ, ਗਲੇ, ਨੱਕ ਅਤੇ ਅੱਖਾਂ ਵਿੱਚ ਜਲਨ ਮਹਿਸੂਸ ਹੁੰਦੀ ਹੈ।