ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ : ਸੁਰੱਖਿਆ ਏਜੰਸੀਆਂ ਨੂੰ ਮਿਲੇ ਇਨਪੁਟ, ਸ਼ੱਕੀ ਵਾਹਨਾਂ ਦੀ ਹੋ ਰਹੀ ਚੈਕਿੰਗ

0
596
ਚੰਡੀਗੜ੍ਹ | ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਵਿਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਚੌਕਸੀ ਰੱਖਦੇ ਹੋਏ ਦੂਜੇ ਰਾਜਾਂ ਤੋਂ ਪੰਜਾਬ ਵੱਲ ਆਉਣ ਵਾਲੇ ਰਸਤਿਆਂ ‘ਤੇ ਨਾਕੇ ਵਧਾ ਦਿੱਤੇ ਗਏ ਹਨ। ਇੰਨਾ ਹੀ ਨਹੀਂ ਸੜਕਾਂ ‘ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਵੀ ਵਧਾ ਦਿੱਤੀ ਹੈ।
ਪਿਛਲੇ ਦਿਨੀਂ ਹਰਿਆਣਾ ਨੂੰ ਅਲਰਟ ਕੀਤਾ ਗਿਆ ਸੀ। ਹਾਲ ਹੀ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੀ ਹਰਿਆਣਾ ਪੁਲਸ ਨੂੰ ਅਲਰਟ ਭੇਜਿਆ ਸੀ। ਅੱਤਵਾਦੀਆਂ ਦਾ ਮਕਸਦ ਸਿਰਫ਼ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਹੈ। ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਫਸਾਇਆ ਜਾ ਰਿਹਾ ਹੈ। ਕੇਂਦਰੀ ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਅੱਤਵਾਦੀ ਸੰਗਠਨ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਆਪਣੇ ਨਾਲ ਜੁੜਨ ਲਈ ਲੁਭਾਉਂਦੇ ਹਨ।
ਉਨ੍ਹਾਂ ਨੂੰ ਵਿਦੇਸ਼ਾਂ ‘ਚ ਵਸਣ ਅਤੇ ਲਗਜ਼ਰੀ ਜ਼ਿੰਦਗੀ ਲਈ ਪੈਸੇ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਆਈਐਸਆਈ ਜੰਮੂ-ਕਸ਼ਮੀਰ ਅਤੇ ਪੰਜਾਬ ਸਰਹੱਦ ਰਾਹੀਂ ਹਥਿਆਰਾਂ ਦੀ ਖੇਪ ਵੀ ਲਗਾਤਾਰ ਭੇਜ ਰਹੀ ਹੈ। ਜੰਮੂ-ਕਸ਼ਮੀਰ ‘ਚ ਟਾਰਗੇਟ ਕਿਲਿੰਗ ਵਧ ਗਈ ਹੈ। ਪਿਛਲੇ ਸਮੇਂ ਦੀ ਗੱਲ ਕਰੀਏ ਤਾਂ ਜੰਮੂ-ਕਸ਼ਮੀਰ ‘ਚ ਵੀ ਟਾਰਗੇਟ ਕਿਲਿੰਗ ‘ਚ ਵਾਧਾ ਹੋਇਆ ਹੈ।
ਇਸ ਵਿਚ ਹਿੰਦੂਆਂ ਦੀ ਮਦਦ ਕਰਨ ਵਾਲੇ ਜਾਂ ਉੱਚ ਅਹੁਦਿਆਂ ‘ਤੇ ਬੈਠੇ ਹਿੰਦੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਆਈਐਸਆਈ ਹੁਣ ਇਸ ਸਿਧਾਂਤ ਨੂੰ ਪੰਜਾਬ ਵਿਚ ਲਾਗੂ ਕਰਨ ਬਾਰੇ ਸੋਚ ਰਹੀ ਹੈ। ਪੰਜਾਬ ਵਿਚ ਵੀ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਨੌਜਵਾਨਾਂ ਨੂੰ ਟਾਰਗੇਟ ਕਿਲਿੰਗ ਲਈ ਉਕਸਾਇਆ ਜਾ ਰਿਹਾ ਹੈ।

ਟਾਰਗੇਟ ਕਿਲਿੰਗ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਮਿਲੇ ਅਲਰਟ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸਿੱਖ ਅੱਤਵਾਦੀ ਸੰਗਠਨਾਂ ਦੀ ਮਦਦ ਨਾਲ ਟਾਰਗੇਟ ਕਿਲਿੰਗ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ, ਹਰਿਆਣਾ ਅਤੇ ਰਾਜਸਥਾਨ ਤੋਂ ਆਉਣ ਵਾਲੇ ਰਸਤਿਆਂ ‘ਤੇ ਚੌਕਸੀ ਵਧਾ ਦਿੱਤੀ ਹੈ।