ਚੰਡੀਗੜ੍ਹ, 13 ਦਸੰਬਰ| ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਡ ਆਪਣਾ ਜ਼ੋਰ ਫੜੇਗੀ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਯੈਲੋ ਅਲਰਟ ਅਧੀਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ। ਲੋਕਾਂ ਨੂੰ ਠੰਡ ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ। ਜੇਕਰ ਹੁਣ ਦੀ ਗੱਲ ਕਰੀਏ ਤਾਂ ਰਾਤ ਸਮੇਂ ਪਾਰਾ ਕਾਫੀ ਹੇਠਾਂ ਚਲਾ ਜਾਂਦਾ ਹੈ।




































