ਸਮਰਾਲਾ | 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਤਿਹਾਸਕ ਸ਼ਹਿਰ ਮਾਛੀਵਾੜਾ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਸਮਰਾਲਾ ਇਲਾਕੇ ਦੇ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ।
ਸੋਮਵਾਰ ਸਵੇਰੇ 11 ਵਜੇ ਸੁਖਬੀਰ ਬਾਦਲ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਹੁੰਚੇ, ਜਿਥੇ ਉਨ੍ਹਾਂ ਦਾ ਸਵਾਗਤ ਇਲਾਕੇ ਦੇ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਜਥੇਦਾਰ ਸੰਤਾ ਸਿੰਘ ਉਮੈਦਪੁਰ, ਸੀਨੀਅਰ ਅਕਾਲੀ ਨੇਤਾ ਰਜਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਮੈਨੇਜਰ ਸਰਬਦਿਆਲ ਸਿੰਘ ਤੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਕੀਤਾ।
ਗੁਰੂ ਘਰ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਅਕਾਲੀ ਨੇਤਾਵਾਂ ਤੇ ਵਰਕਰਾਂ ਸਮੇਤ ਨਵੀਂ ਅਨਾਜ ਮੰਡੀ ਲੱਖੋਵਾਲ ਕਲਾਂ ਪਹੁੰਚੇ। ਉਨ੍ਹਾਂ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਪੂਰੇ ਸੂਬੇ ‘ਚੋਂ ਗੈਂਗਸਟਰਾਂ ਦਾ ਸਫਾਇਆ ਕਰ ਦਿਆਂਗੇ।
ਮੁੱਖ ਮੰਤਰੀ ਕੈਪਟਨ ‘ਤੇ ਵਰ੍ਹਦਿਆਂ ਸੁਖਬੀਰ ਨੇ ਕਿਹਾ ਕਿ ਸਾਢੇ 4 ਸਾਲ ਤੋਂ ਕੈਪਟਨ ਘਰੋਂ ਬਾਹਰ ਨਹੀਂ ਨਿਕਲਿਆ ਤੇ ਆਪਣੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਖਜ਼ਾਨੇ ਦਾ ਗਲਤ ਪ੍ਰਯੋਗ ਕੀਤਾ ਹੈ। ਉਹ ਆਪਣੀ ਸਰਕਾਰ ਆਉਣ ‘ਤੇ 1-1 ਪੈਸੇ ਦਾ ਹਿਸਾਬ ਲੈਣਗੇ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)