ਜਲੰਧਰ ‘ਚ 4 ਫਰਵਰੀ ਨੂੰ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਰਹਿਣਗੇ ਬੰਦ, ਪੜ੍ਹੋ ਪੂਰੀ ਖਬਰ

0
564

ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ।