ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ, ਕੇਂਦਰ ਦੇ RDF ਖਿਲਾਫ ਪੇਸ਼ ਕੀਤਾ ਮਤਾ

0
99

ਚੰਡੀਗੜ੍ਹ| ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋੇ ਗਈ ਗਈ ਹੈ। ਵਿਧਾਨ ਸਭਾ ਵਿਚ ਕੇਂਦਰ ਦੇ ਆਰਡੀਐਫ ਮਤੇ ਉਤੇ ਚਰਚਾ ਹੋ ਰਹੀ ਹੈ। ਵਿਧਾਨ ਸਭਾ ਵਿਚ ਚਰਚਾ ਕਰਦਿਆਂ ਕਿਹਾ ਗਿਆ ਕਿ ਆਰਡੀਐਫ ਦੇ ਨਾਂ ਉਤੇ ਕੇਂਦਰ ਪੰਜਾਬ ਨਾਲ ਖੇਤੀ ਬਿੱਲਾਂ ਦੀ ਕਿੜ ਕੱਢ ਰਿਹਾ ਹੈ।

ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ 3622 ਕਰੋੜ ਰੁਪਏ ਦੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।

ਅੱਜ ਵਿਧਾਨ ਸਭਾ ਵਿਚ ਗੁਰਬਾਣੀ ਪ੍ਰਸਾਰਣ ਐਕਟ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਰਗੇ ਕਈ ਗੰਭੀਰ ਮੁੱਦਿਆਂ ਉਤੇ ਚਰਚਾ ਹੋਣ ਜਾ ਰਹੀ ਹੈ।