<p>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57&period;80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਅਣਗੌਲੇ ਰਹੇ ਖੇਤਰਾਂ ਵਿੱਚ ਹੁਣ ਨਿਵੇਸ਼&comma; ਬਿਹਤਰ ਸੰਪਰਕ ਅਤੇ ਨਵੀਆਂ ਆਰਥਿਕ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।<&sol;p>&NewLine;<p>ਇਸ ਪਹਿਲਕਦਮੀ ਨੂੰ ਬਿਹਤਰ ਸ਼ਾਸਨ ਅਤੇ ਸਰਹੱਦੀ ਸੁਧਾਰਾਂ ਦੇ ਨਾਲ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਲਈ ਬਿਨਾਂ ਰੁਕਾਟਵ ਖੇਤੀ ਵਾਸਤੇ ਲੱਖਾਂ ਏਕੜ ਜ਼ਮੀਨ ਨੂੰ ਖੋਲ੍ਹਣ&comma; ਨਸ਼ਿਆਂ ਦੇ ਖਤਰੇ ਨੂੰ ਜੜ੍ਹਾਂ ਤੋਂ ਖਤਮ ਕਰਨ ਅਤੇ 2027 ਵਿੱਚ ਪੰਜਾਬ ਨੂੰ ਇੱਕ ਵਿਕਾਸ ਦੇ ਨਾਮ &&num;8216&semi;ਤੇ ਲੋਕ ਫਤਵੇ ਵੱਲ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।<&sol;p>&NewLine;<p>ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਾਲਾ ਦੌਰ ਵੀ ਦੇਖਣਾ ਪਿਆ ਜਦੋਂ ਨਸ਼ਿਆਂ ਦੇ ਕਾਰੋਬਾਰ ਨੇ ਪੰਜਾਬ ਵਿੱਚ ਪੈਸ ਪਸਾਰੇ। ਸੱਤਾ ਵਿੱਚ ਬੈਠੇ ਲੋਕਾਂ ਨੇ ਇਸਨੂੰ ਸਰਪ੍ਰਸਤੀ ਦੇ ਕੇ ਰਾਜ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਦਿਨਾਂ ਦੌਰਾਨ ਸੂਬਾ ਸਰਕਾਰ ਦੇ ਵਾਹਨਾਂ ਦੀ ਵਰਤੋਂ ਰਾਜ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹ ਤੋਂ ਲਾਹ ਕੇ ਪੰਜਾਬ ਅਤੇ ਸਾਡੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ &&num;8216&semi;ਚ ਕੰਡੇ ਬੀਜੇ। ਇਨ੍ਹਾਂ ਆਗੂਆਂ ਦੇ ਹੱਥ ਸੂਬੇ ਵਿਰੁੱਧ ਇਸ ਅਪਰਾਧ ਨਾਲ ਰੰਗੇ ਹੋਏ ਹਨ ਅਤੇ ਇਤਿਹਾਸ ਇਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ। ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਦਾ ਜ਼ਹਿਰ ਭਰ ਕੇ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਜਿਸ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਜਿਹੜੇ ਲੋਕ ਨਸ਼ਿਆਂ ਨਾਲ ਪੰਜਾਬ ਨੂੰ ਤਬਾਹ ਕਰਨ ਦੇ ਜ਼ਿੰਮੇਵਾਰ ਹਨ&comma; ਉਹੀ ਲੋਕ ਹੁਣ ਲੋਕਾਂ ਨੂੰ ਮੂਰਖ ਬਣਾਉਣ ਲਈ ਖੋਖਲੇ ਦਾਅਵੇ ਕਰ ਰਹੇ ਹਨ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਕਦੇ ਵੀ ਸੂਬੇ ਅਤੇ ਲੋਕਾਂ ਦੀ ਪਰਵਾਹ ਨਹੀਂ ਕੀਤੀ&comma; ਸਗੋਂ ਸਿਸਟਮ ਨੂੰ ਤਬਾਹ ਕਰ ਦਿੱਤਾ&comma; ਜਿਸ ਕਾਰਨ ਨੌਜਵਾਨਾਂ ਵਿੱਚ ਵਿਦੇਸ਼ਾਂ &&num;8216&semi;ਚ ਜਾ ਕੇ ਵਸਣ ਦਾ ਰੁਝਾਨ ਪੈਦਾ ਹੋਇਆ। ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ &OpenCurlyQuote;ਆਪ’ ਸਰਕਾਰ ਨੇ ਸਖ਼ਤ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸੂਬੇ &&num;8216&semi;ਤੇ ਇੱਕ ਕਲੰਕ ਸੀ ਅਤੇ ਇਸ ਸਰਾਪ ਨੂੰ ਮਿਟਾਉਣ ਲਈ &OpenCurlyQuote;ਆਪ’ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ।<&sol;p>&NewLine;<p>ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ&comma; ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹਰ ਪੱਧਰ &OpenCurlyQuote;ਤੇ ਨਸ਼ਿਆਂ ਦੇ ਸਰਾਪ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ। &OpenCurlyQuote;ਆਪ’ ਸਰਕਾਰ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਅਤੇ ਨਸ਼ਾ ਤਸਕਰਾਂ &&num;8216&semi;ਤੇ ਸ਼ਿਕੰਜਾ ਕੱਸ ਕੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਖੌਤੀ &&num;8216&semi;ਪੰਜਾਬ ਬਚਾਓ ਯਾਤਰਾ&&num;8217&semi; ਦਾ ਅਸਲ ਨਾਮ &&num;8216&semi;ਪਰਿਵਾਰ ਬਚਾਓ ਯਾਤਰਾ&&num;8217&semi; ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ&quest; ਲੋਕਾਂ ਨੇ ਅਕਾਲੀਆਂ ਨੂੰ ਕਈ ਵਾਰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਪੂਰਾ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਮੋਦੀ ਸਰਕਾਰ ਦਾ ਕਾਲੇ ਖੇਤੀ ਕਾਨੂੰਨਾਂ &&num;8216&semi;ਤੇ ਸਮਰਥਨ ਵੀ ਕੀਤਾ ਸੀ।<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ&comma; ਜਿਸ ਲਈ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ ਅਤੇ ਉਨ੍ਹਾਂ ਦੇ ਕੀਤੇ ਪਾਪਾਂ ਲਈ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ&comma; ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਇਸ ਪਵਿੱਤਰ ਧਰਤੀ ਨੇ ਸੰਤਾਂ&comma; ਮਹਾਂਪੁਰਸ਼ਾਂ&comma; ਸ਼ਹੀਦ&comma; ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ&comma; ਪਰ ਬੜੀ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ&comma; ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾਇਆ। ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ। ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਆਪਣੀਆਂ ਬਦਨੀਤੀਆਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ &OpenCurlyQuote;ਆਪ’ ਸਰਕਾਰ ਉਨ੍ਹਾਂ ਦੇ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗੀ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਬਣਕੇ ਰਿਹਾ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਉਨਾਂ ਨੂੰ &OpenCurlyQuote;ਸਰ’ ਦੀ ਉਪਾਧੀ ਦਿੱਤੀ ਸੀ। ਇਸ ਪਰਿਵਾਰ ਨੇ 13 ਅਪ੍ਰੈਲ&comma; 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ’ਤੇ ਸੱਦ ਕੇ ਸਨਮਾਨਿਤ ਕੀਤਾ ਸੀ। ਅਜਿਹੇ ਕੰਮ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਦੋਗਲੇ ਕਿਰਦਾਰ ਦਾ ਪ੍ਰਤੱਖ ਪ੍ਰਮਾਣ ਹੈ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ&comma; &OpenCurlyDoubleQuote;ਸਿਰਫ ਇੱਥੇ ਹੀ ਨਹੀਂ&comma; ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਤੇ ਉੱਕਰੇ ਪਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;2027 ਵਿੱਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿੱਚ&comma; ਲੋਕਾਂ ਕੋਲ ਤਿੰਨ ਕਲਮਾਂ ਚੁਣਨ ਦਾ ਮੌਕਾ ਹੋਵੇਗਾ। ਪਹਿਲੀ ਕਲਮ ਕਾਂਗਰਸ ਦੀ ਹੈ&comma; ਜਿਸ ਵਿੱਚ ਲਾਲ ਸਿਆਹੀ ਹੈ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ&comma; 1984 ਦੀ ਨਸਲਕੁਸ਼ੀ ਅਤੇ ਹੋਰ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡਾਂ ਦਾ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ&comma; ਜਿਸ ਵਿੱਚ ਸਿਰਫ਼ ਇੱਕ ਸਿਆਹੀ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਤੀਜੀ ਕਲਮ ’ਆਪ’ ਦੀ ਹੈ ਜੋ ਹਰ ਗੁਜ਼ਰਦੇ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਕਰਕੇ ਪੰਜਾਬ ਨੂੰ &OpenCurlyQuote;ਰੰਗਲਾ ਪੰਜਾਬ’ ਬਣਾਉਣ ਦੇ ਰਾਹ ਹੈ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਆਪ ਸਰਕਾਰ ਨੇ ਹਰ ਖੇਤਰ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ&comma; ਜਿਸ ਕਰਕੇ ਹਰ ਖੇਤਰ ਵਿੱਚ ਪੂਰੇ ਸੂਬੇ ਦੀ ਨੁਹਾਰ ਬਦਲੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ&comma; ਸਕੂਲਾਂ&comma; ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ।”<&sol;p>&NewLine;<p>ਉਨ੍ਹਾਂ ਅੱਗੇ ਕਿਹਾ&comma; &OpenCurlyDoubleQuote;ਆਪ ਸਰਕਾਰ ਵੱਲੋਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ&comma; ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65&comma;000 ਤੋਂ ਵੱਧ ਸਰਕਾਰੀ ਨੌਕਰੀਆਂ&comma; ਬਿਹਤਰ ਸੜਕਾਂ&comma; ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚੇ ਉਸਾਰੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਅੱਜ 71 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਅਗਾਮੀ ਦੇ ਸੀਜ਼ਨ ਤੱਕ ਇਸਨੂੰ 90 ਫੀਸਦ ਤੱਕ ਵਧਾ ਦਿੱਤਾ ਜਾਵੇਗਾ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸੂਬੇ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 1&period;65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ। ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸਾਡੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਆਪ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ 43&comma;000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਲੋਕਾਂ ਦੇ ਟੈਕਸ ਦਾ ਸਾਰਾ ਪੈਸਾ ਸੂਬੇ ਦੇ ਲੋਕਾਂ ਦਾ ਹੈ ਅਤੇ ਇਹ ਉਨ੍ਹਾਂ ਦੀ ਭਲਾਈ &&num;8216&semi;ਤੇ ਖਰਚ ਕੀਤਾ ਜਾ ਰਿਹਾ ਹੈ। ਕਰਦਾਤਾਵਾਂ ਦਾ ਪੈਸਾ ਵਿਕਾਸ&comma; ਸਕੂਲਾਂ&comma; ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਾਵੇਂ &&num;8216&semi;ਆਪ&&num;8217&semi; ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਪਰ ਅੱਗੇ ਵਧਣ ਲਈ ਯਤਨ ਜਾਰੀ ਰਹਿਣਗੇ। ਦੂਜੀਆਂ ਸਿਆਸੀ ਪਾਰਟੀਆਂ ਆਪਣੀਆਂ ਸਟੇਜਾਂ &&num;8216&semi;ਤੇ ਸੱਤਾ ਹੜੱਪਣ ਦੀਆਂ ਚਾਲਾਂ ਚੱਲ ਰਹੀਆਂ ਹਨ ਪਰ ਇਸ ਸਟੇਜ ਤੋਂ ਅਸੀਂ ਸਿੱਖਿਆ&comma; ਸਿਹਤ&comma; ਬਿਜਲੀ&comma; ਖੇਤੀਬਾੜੀ ਅਤੇ ਸਮੁੱਚੇ ਵਿਕਾਸ ਦੀ ਗੱਲ ਕਰਦੇ ਹਾਂ।”<&sol;p>&NewLine;<p>ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ&comma; &&num;8220&semi;ਆਪ ਸਰਕਾਰ ਦੇ ਠੋਸ ਯਤਨਾਂ ਸਦਕਾ ਭਾਰਤ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਲੱਖਾਂ ਏਕੜ ਜ਼ਮੀਨ &&num;8216&semi;ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕੀਤੀ ਜਾ ਸਕੇਗੀ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਇਸ ਨਾਲ ਪਠਾਨਕੋਟ&comma; ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨ ਤਾਰਨ&comma; ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਐਸਡੀਐਮਜ਼ ਨੂੰ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਦੇ ਖੇਤਰ ਦੀ ਸੁਚੱਜੇ ਢੰਗ ਨਾਲ ਨਿਸ਼ਾਨਦੇਹੀ ਕੀਤੀ ਜਾ ਸਕੇ।&&num;8221&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;