31 ਮਾਰਚ ਤੱਕ ਸੂਬੇ ਦੇ ਸਾਰੇ ਸਕੂਲ-ਕਾਲਜ ਬੰਦ, ਜੀਐਨਡੀਯੂ ਨੇ 31 ਤੱਕ ਦੇ ਸਾਰੇ ਪੇਪਰ ਰੱਦ ਕੀਤੇ

0
9105

ਚੰਡੀਗੜ੍ਹ | ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸਰਕਾਰ ਨੇ ਹੋਰ ਸਖਤੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬਾ ਸਰਕਾਰ ਨੇ 31 ਮਾਰਚ ਤੱਕ ਸਾਰੇ ਸਕੂਲ-ਕਾਲਜ ਬੰਦ ਕਰ ਦਿੱਤੇ ਹਨ।

ਸਰਕਾਰ ਦੇ ਫੈਸਲੇ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 31 ਮਾਰਚ ਤੱਕ ਦੇ ਸਾਰੇ ਪੇਪਰ ਰੱਦ ਕਰ ਦਿੱਤੇ ਹਨ।

ਹੁਣ ਮੁੜ ਸਿਨੇਮਾ ਘਰ ਵਿੱਚ 50 ਫੀਸਦੀ ਲੋਕ ਹੀ ਜਾ ਸਕਣਗੇ। ਅੰਤਿਮ ਸੰਸਕਾਰ ਦੌਰਾਨ 20 ਲੋਕ ਹੀ ਇਕੱਠੇ ਹੋ ਸਕਦੇ ਹਨ।

ਮਾਸਕ ਨਾ ਪਾਉਣ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।

ਕਾਂਗਰਸ ਪਾਰਟੀ ਨੇ 31 ਮਾਰਚ ਤੱਕ ਹੋਣ ਵਾਲੀਆਂ ਸਾਰੀਆਂ ਰੈਲੀਆਂ ਨੂੰ ਰੱਦ ਕਰ ਦਿੱਤਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)