ਜਲੰਧਰ | ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ ਖੋਲ੍ਹੇ ਜਾਣ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੇਰੇਂਟਸ ਲਗਾਤਾਰ ਮੰਗ ਕਰ ਰਹੇ ਸਨ ਇਸ ਦੇ ਮੱਦੇਨਜ਼ਰ 7 ਜਨਵਰੀ ਤੋਂ ਸਾਰੇ ਸਕੂਲ ਖੋਲ੍ਹੇ ਜਾ ਰਹੇ ਹਨ।
ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਕੱਲ੍ਹ ਤੋਂ ਖੋਲ੍ਹੇ ਜਾ ਸਕਦੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਲੱਗਣਗੀਆਂ।
ਸਕੂਲ ਵਾਲਿਆਂ ਨੂੰ ਮੁਢਲੀ ਗਾਇਡਲਾਇੰਸ ਦੀ ਪਾਲਣਾ ਕਰਨੀ ਹੋਵੇਗੀ। ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਹੋਵੇਗਾ।