ਫਾਜ਼ਿਲਕਾ ਦੇ ਸਾਰੇ ਕੋਰੋਨਾ ਮਰੀਜ਼ ਠੀਕ ਹੋ ਘਰਾਂ ਨੂੰ ਪਰਤੇ

0
1257

ਫਾਜ਼ਿਲਕਾ . ਕੋਰੋਨਾ ਦੀ ਲੜਾਈ ਲੜ ਰਹੇ 5 ਲੋਕ ਜੋ ਹਾਲੇ ਡਾਕਟਰਾਂ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਜਲਾਲਾਬਾਦ ਵਿਚ ਸਨ ਉਹ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਹੁਣ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਮਰੀਜ਼ ਹਸਪਤਾਲ ਵਿਚ ਭਰਤੀ ਨਹੀਂ ਹੈ ਅਤੇ ਜ਼ਿਲ੍ਹੇ ਦੇ ਸਾਰੇ 44 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 39 ਮਰੀਜ਼ ਪਹਿਲਾਂ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਸਨਤੇ ਕੇਵਲ 5 ਮਰੀਜ਼ ਹੀ ਹਸਪਤਾਲ ਵਿਚ ਸਨ ਸਰਕਾਰ ਤੇ ਮੁੱਢਲੀ ਕਾਤਾਰ ’ਚ ਸੇਵਾਵਾਂ ਦੇ ਰਹੇ ਡਾਕਟਰ ਸਾਹਿਬਾਨ ਦੀ ਮਿਹਨਤ ਨਾਲ ਉਹ ਵੀ ਅੱਜ ਸ਼ੁੱਕਰਵਾਰ ਨੂੰ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ।

ਇਸ ਤਰ੍ਹਾਂ ਹੁਣ ਜ਼ਿਲ੍ਹਾ ਫਾਜ਼ਿਲਕਾ ਇਕ ਵਾਰ ਕੋਰੋਨਾ ਤੋਂ ਮੁਕਤ ਹੋ ਗਿਆ ਹੈ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਤੇ ਜਨਤਕ ਥਾਂਵਾਂ ਤੇ ਜਾਣ ਸਮੇਂ ਹਮੇਸ਼ਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕੋਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ ਘਰ ਪਰਤੇ ਰਹੇ ਮਰੀਜ਼ਾਂ ਨੇ ਡਾਕਟਰੀ ਅਮਲੇ ਦਾ ਧੰਨਵਾਦ ਵੀ ਕੀਤਾ।