ਚੰਡੀਗੜ੍ਹ | ਵਾਰਿਸ ਪੰਜਾਬ ਦੇ ਮੈਂਬਰ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦਾ ਦੋਸ਼ ਲਾਉਂਦੇ ਹੋਏ ਹਾਈਕੋਰਟ ਪਹੁੰਚੇ ਹਨ। ਐਤਵਾਰ ਨੂੰ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪਟੀਸ਼ਨਕਰਤਾ ਇਮਰਾਨ ਸਿੰਘ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨਾਲ ਮਿਲੀਭੁਗਤ ਕਰ ਕੇ ਅੰਮ੍ਰਿਤਪਾਲ ਨੂੰ ਜਲੰਧਰ ਤੋਂ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਿਆ ਹੈ, ਜਿਸ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋਇਆ ਹ
ਪੰਜ ਸਮਰਥਕ ਗ੍ਰਿਫਤਾਰ
ਅੰਮ੍ਰਿਤਪਾਲ ਦੇ ਸਮਰਥਨ ‘ਚ ਆਏ ਭੁਪਿੰਦਰ ਸਿੰਘ ਵੈਦਵਾਲਾ ਨੂੰ ਉਸ ਦੇ ਹੋਰ ਸਾਥੀਆਂ ਸਮੇਤ ਪੁਲਿਸ ਨੇ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ। ਪੁਲਿਸ ਫੋਰਸ ਸਾਰਾ ਦਿਨ ਭੁਪਿੰਦਰ ਸਿੰਘ ਦੇ ਘਰ ਤਾਇਨਾਤ ਰਹੀ। ਭੁਪਿੰਦਰ ਸਿੰਘ ਵੈਦਵਾਲਾ ਨੇ ਫੋਨ ’ਤੇ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ ਸਰਕਾਰ ਬਿਨਾਂ ਕਿਸੇ ਕਾਰਨ ਕੇਸ ਦਰਜ ਕਰ ਕੇ ਅੰਮ੍ਰਿਤਪਾਲ ਨੂੰ ਦੋਸ਼ੀ ਕਰਾਰ ਦੇ ਰਹੀ ਹੈ।
ਅੰਮ੍ਰਿਤਪਾਲ ਦੇ ਸਮਰਥਕਾਂ ਨੇ ਡੇਢ ਘੰਟੇ ਤੱਕ ਹਾਈਵੇਅ ਜਾਮ ਕੀਤਾ
ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਪੰਜਾਬ ‘ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਸਿਰਸਾ ‘ਚ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦੇ ਹੋਏ ਹੰਗਾਮਾ ਕੀਤਾ। ਉਨ੍ਹਾਂ ਦੁਪਹਿਰ ਵੇਲੇ ਮੋਰੀਵਾਲਾ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਨੈਸ਼ਨਲ ਹਾਈਵੇਅ ’ਤੇ ਧਰਨਾ ਦੇ ਕੇ ਜਾਮ ਲਾ ਦਿੱਤਾ। ਕਰੀਬ ਡੇਢ ਘੰਟੇ ਤੱਕ ਪ੍ਰਦਰਸ਼ਨਕਾਰੀ ਸੜਕ ਜਾਮ ਕਰ ਕੇ ਨੈਸ਼ਨਲ ਹਾਈਵੇ ‘ਤੇ ਬੈਠੇ ਰਹੇ। ਇਸ ਮਗਰੋਂ ਪੁਲਿਸ ਨੇ 70 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਕੇ ਪੁਲਿਸ ਲਾਈਨ ਲੈ ਗਈ।