ਨਵੀਂ ਦਿੱਲੀ, 3 ਅਕਤੂਬਰ|ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਹਨ। WTI ਕਰੂਡ ਸਵੇਰੇ 6 ਵਜੇ ਦੇ ਕਰੀਬ 0.60 ਫੀਸਦੀ ਘਟ ਕੇ 88.29 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ 0.60 ਫੀਸਦੀ ਦੀ ਗਿਰਾਵਟ ਨਾਲ 901.7 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਅੱਜ ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਬਿਹਾਰ, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਅੱਜ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ। ਪੰਜਾਬ ਵਿਚ ਇਸ ਸਮੇਂ ਪੈਟਰੋਲ ਦੀ ਔਸਤ ਕੀਮਤ 98.26 ਹੋ ਗਈ ਹੈ।