ਜਲੰਧਰ, 8 ਜਨਵਰੀ | ਸਪੈਸ਼ਲ ਬੱਚਿਆਂ ਲਈ ਟ੍ਰੇਨਿੰਗ ਸੈਂਟਰ ਚਲਾਉਣ ਵਾਲੇ ਅਮਰਜੀਤ ਸਿੰਘ ਆਨੰਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ 8 ਜਨਵਰੀ ਨੂੰ ਮਾਡਲ ਟਾਊਨ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।
ਅਮਰਜੀਤ ਸਿੰਘ ਆਨੰਦ ਪੰਜਾਬ ਦਾ ਇਕ ਜਾਣਿਆ-ਪਛਾਣਿਆ ਨਾਂ ਸੀ। ਉਹ ਸਪੈਸ਼ਲ ਬੱਚਿਆਂ ਨੂੰ ਜ਼ਿੰਦਗੀ ‘ਚ ਅੱਗੇ ਵਧਣ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ।
ਜਦੋਂ ਉਨ੍ਹਾਂ ਨੂੰ ਆਪਣੀ ਬੇਟੀ ਜਸਜੀਤ ਦੇ ਸਪੈਸ਼ਲ ਚਾਈਲਡ ਹੋਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਜਿਹੇ ਬੱਚਿਆਂ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਚਾਨਣ ਨਾਂ ਦੀ ਜਥੇਬੰਦੀ ਸ਼ੁਰੂ ਕੀਤੀ ਸੀ।