ਅੰਮ੍ਰਿਤਸਰ | ਇਥੇ ਇਕ 10 ਸਾਲ ਦੇ ਬੱਚੇ ‘ਤੇ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਨਾਬਾਲਗ ਹੋਣ ਕਾਰਨ ਅੰਮ੍ਰਿਤਸਰ ਦਿਹਾਤੀ ਪੁਲਿਸ ਫਿਲਹਾਲ ਮਾਮਲੇ ਬਾਰੇ ਹੋਰ ਜਾਣਕਾਰੀ ਨਹੀਂ ਦੇ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਨੇ ਬੱਚੇ ਦੇ ਨਾਲ-ਨਾਲ ਉਸ ਦੇ ਪਿਤਾ ਅਤੇ ਦੋ ਹੋਰਾਂ ਖਿਲਾਫ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਠੂਨਲਗ ਥਾਣੇ ਵਿੱਚ ਇੱਕ 10 ਸਾਲ ਦੇ ਬੱਚੇ ਉੱਤੇ ਹੋਇਆ ਹੈ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਆਪਣੇ ਫੇਸਬੁੱਕ ਪ੍ਰੋਫਾਈਲ ‘ਤੇ ਆਪਣੇ ਬੇਟੇ ਦੀ ਬੰਦੂਕ ਲੈ ਕੇ ਖੜ੍ਹੇ ਅਤੇ ਮੋਢਿਆਂ ‘ਤੇ ਗੋਲੀਆਂ ਦੀ ਪੱਟੀ ਬੰਨ੍ਹੀ ਹੋਈ ਫੋਟੋ ਪੋਸਟ ਕੀਤੀ ਸੀ।
ਇਹ ਫੋਟੋ ਪੁਲਸ ਦੇ ਸਾਈਬਰ ਸੈੱਲ ਦੀ ਨਜ਼ਰ ‘ਚ ਆ ਗਈ। ਜਾਂਚ ਤੋਂ ਬਾਅਦ ਪੁਲਿਸ ਨੇ ਬੱਚੇ, ਉਸ ਦੇ ਪਿਤਾ ਭੁਪਿੰਦਰ ਨੂੰ ਟਰੇਸ ਕਰ ਲਿਆ। ਇਸ ਤੋਂ ਬਾਅਦ ਇਸੇ ਮਾਮਲੇ ਵਿੱਚ ਦੋ ਹੋਰ ਵਿਕਰਮਜੀਤ ਅਤੇ ਵਿਸਾਰਤ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ।