ਹੈਰਾਨੀਜਨਕ ! ਰਾਤ ਨੂੰ ਜਨਮ ਦਿਨ ਮਨਾ ਕੇ ਸੁੱਤਾ ਨੌਜਵਾਨ, ਸਵੇਰੇ ਦੇਖਿਆ ਤਾਂ ਪਰਿਵਾਰ ਦੇ ਉੱਡੇ ਹੋਸ਼

0
291

ਖੰਨਾ, 18 ਅਕਤੂਬਰ | ਕੈਨੇਡਾ ‘ਚ ਦਿਲ ਦੇ ਦੌਰੇ ਨਾਲ ਮਰਨ ਵਾਲੇ ਭਾਰਤੀਆਂ ਦੀ ਗਿਣਤੀ ਵਧ ਰਹੀ ਹੈ। ਸੋਸ਼ਲ ਮੀਡੀਆ ‘ਤੇ ਕੁਝ ਲੋਕ ਇਸ ਨੂੰ ਕੋਰੋਨਾ ਵੈਕਸੀਨ ਦਾ ਪ੍ਰਭਾਵ ਦੱਸ ਰਹੇ ਹਨ ਤਾਂ ਕੁਝ ਲੋਕ ਆਪਣੇ ਹਿਸਾਬ ਨਾਲ ਅੰਦਾਜ਼ੇ ਲਗਾ ਰਹੇ ਹਨ। ਹੁਣ ਕੈਨੇਡਾ ‘ਚ 31 ਸਾਲਾ ਅਭਿਨੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਐੱਲ.ਆਈ.ਸੀ. ਦਫਤਰ ਤੋਂ ਸੇਵਾਮੁਕਤ ਹੋਏ ਇੰਦਰਜੀਤ ਸਿੰਘ ਲੋਟੇ ਵਾਸੀ ਜਗਤ ਕਾਲੋਨੀ ਖੰਨਾ ਦੇ ਪੁੱਤਰ ਅਭਿਨੀਤ ਸਿੰਘ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਅਭਿਨੀਤ 7 ਸਾਲ ਪਹਿਲਾਂ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾਉਣ ਤੋਂ ਬਾਅਦ ਉਹ ਰਾਤ ਨੂੰ ਸੌਂ ਗਿਆ ਸੀ ਪਰ 11 ਅਕਤੂਬਰ ਨੂੰ ਮ੍ਰਿਤਕ ਪਾਇਆ ਗਿਆ। ਸਾਰਾ ਪਰਿਵਾਰ ਕੈਨੇਡਾ ਵਿਚ ਹੋਣ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ 19 ਅਕਤੂਬਰ ਨੂੰ ਬਰੈਂਪਟਨ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।