ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ, ਐਂਬੂਲੈਂਸ ਚਾਲਕ ਦੀ ਮੌਤ

0
902
sucide

 ਜਲੰਧਰ, 28 ਦਸੰਬਰ | ਚੁਗਿੱਟੀ ਫ਼ਲਾਈਓਵਰ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ’ਚ ਟਰਾਲੇ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ’ਚ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਐਂਬੂਲੈਂਸ ਚਾਲਕ ਦੀ ਮੌਤ ਮੌਕੇ ’ਤੇ ਹੀ ਮੌਤ ਹੋ ਗਈ ਹੈ। ਉਥੇ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਮਰੀਜ਼ ਨੂੰ ਤੁਰੰਤ ਇਕ ਹੋਰ ਐਂਬੂਲੈਂਸ ਤੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਇਕ ਐਂਬੂਲੈਂਸ ਜਲੰਧਰ ਵੱਲੋਂ ਮਰੀਜ਼ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਪਿੱਛੇ ਤੋਂ ਐਂਬੂਲੈਂਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟਰਾਲੇ ਦੀ ਟੱਕਰ ਮਗਰੋਂ ਐਂਬੂਲੈਂਸ ਕੰਟਰੋਲ ਹੋ ਕੇ ਪਲਟ ਗਈ। ਹਾਦਸੇ ਵਿਚ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਐਂਬੂਲੈਂਸ ਵਿਚ ਸਵਾਰ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੇ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਚਾਲੂ ਕੀਤਾ ਗਿਆ।