ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀਤੀ ਗਈ ਅਪੀਲ ਨੂੰ ਮੰਨਣ ਲਈ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਮਸਲਿਆਂ ਦਾ ਹੱਲ ਹੋ ਜਾਵੇਗਾ।
ਅਮਿਤ ਸ਼ਾਹ ਦਾ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕਹੀ ਗੱਲ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਅੰਮਿਤ ਸ਼ਾਹ ਦੀ ਗੱਲ ਨੂੰ ਸੁਣ ਲੈਣਾ ਉਹਨਾਂ ਦੇ ਹਿੱਤ ਵਿਚ ਹੈ।
ਕੈਪਟਨ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਸ਼ਾਹ ਨੇ 3 ਦਸੰਬਰ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਕੈਪਟਨ ਦਾ ਮੰਨਣਾ ਹੈ ਕਿ ਸ਼ਾਹ ਦਾ ਇਹ ਬਿਆਨ ਦਰਸਾਉਂਦਾ ਹੈ ਕਿ ਕੇਂਦਰ ਕਿਸਾਨਾਂ ਦਾ ਪੱਖ ਸੁਣਨ ਲਈ ਤਿਆਰ ਹੈ, ਜੋ ਸਵਾਗਤਯੋਗ ਕਦਮ ਹੈ।
ਉਹਨਾਂ ਨੇ ਖੇਤੀ ਕਾਨੂੰਨ ਦੇ ਮੁੱਦੇ ਉਤੇ ਪੈਦਾ ਹੋਈ ਖੜੋਤ ਤੋੜਨ ਲਈ ਗੱਲਬਾਤ ਨੂੰ ਹੀ ਇਕਮਾਤਰ ਹੱਲ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਹਰੇਕ ਸਮੱਸਿਆ ਅਤੇ ਮੰਗ ਉਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਰੋਸ ਪ੍ਰਦਰਸ਼ਨ ਲਈ ਨਿਰਧਾਰਤ ਜਗਾ ਉਤੇ ਸ਼ਿਫਟ ਹੋ ਜਾਣ ਤੋਂ ਅਗਲੇ ਦਿਨ ਹੀ ਗੱਲਬਾਤ ਕੀਤੀ ਜਾਵੇਗੀ ਤਾਂ ਇਸ ਸਬੰਧ ਵਿੱਚ ਕਿਸਾਨਾਂ ਲੀਡਰਾਂ ਨੂੰ ਵੀ ਅੱਗੇ ਵਧਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਆਹਮੋ-ਸਾਹਮਣੇ ਬੈਠ ਕੇ ਹੀ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।
ਸ਼ਾਹ ਨੇ ਅੱਗੇ ਕਿਹਾ ਕਿ ਕਿਸਾਨ ਬੁਰਾਰੀ ਵਿਖੇ ਇਕੱਠੇ ਹੋ ਜਾਣ ਤਾਂ ਉਹਨਾਂ ਨਾਲ ਅਗਲੇ ਹੀ ਦਿਨ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਪਰ ਕਿਸਾਨ ਦਾ ਕਹਿਣਾ ਹੈ ਕਿ ਜਿੰਨਾ ਚਿਰ ਹਰਿਆਣਾ ਦਾ ਸੀਐਮ ਮਨੋਹਰ ਲਾਲ ਖੱਟਰ ਪੰਜਾਬ ਦੇ ਕਿਸਾਨਾਂ ਕੋਲੋਂ ਮਾਫੀ ਨਹੀਂ ਮੰਗ ਲੈਂਦਾ ਤਾਂ ਅਸੀਂ ਸਿੰਘੂ ਬਾਰਡਰ ਤੇ ਹੀ ਧਰਨਾ ਜਾਰੀ ਰੱਖਾਂਗੇ।
ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਖੱਟਰ ਨੇ ਮੇਰਾ ਨਾਲ ਕੋਈ ਕਰ ਨਹੀਂ ਕੀਤੀ। ਉਹਨਾਂ ਕਿਹਾ ਕਿ ਉਹਨਾਂ ਨੇ ਮੇਰੇ ਪੰਜਾਬ ਦੇ ਕਿਸਾਨ ਉੱਤੇ ਬਹੁਤ ਤਸ਼ੱਦਦ ਢਾਹਿਆ ਹੈ, ਇਸ ਲਈ ਮੈਂ ਉਸ ਨਾਲ ਗੱਲ ਨਹੀਂ ਕਰਾਂਗਾ। ਪਰ ਕੈਪਟਨ ਦੀ ਇਸ ਗੱਲ ਨੂੰ ਜਦ ਕਿਸਾਨਾਂ ਵਲੋਂ ਸੋਚਿਆ ਜਾ ਰਿਹਾ ਹੈ ਕਿ ਕੈਪਟਨ ਖੱਟਰ ਨਾਲ ਆਪ ਰੋਸਾਂ ਰੱਖ ਰਹੇ ਤੇ ਸਾਨੂੰ ਅੰਮਿਤ ਸ਼ਾਹ ਨਾਲ ਗੱਲ ਕਰਨ ਨੂੰ ਕਹਿ ਰਹੇ ਹਨ।