ਵੱਡੀ ਖਬਰ ! ਪੰਜਾਬ ‘ਚ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਨਾਂ

0
328

 ਸ੍ਰੀ ਮੁਕਤਸਰ ਸਾਹਿਬ, 14 ਜਨਵਰੀ | ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਰੱਖਿਆ ਗਿਆ ਹੈ। ਇਸ ਦਾ ਐਲਾਨ ਮੰਗਲਵਾਰ ਨੂੰ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਕੀਤਾ ਗਿਆ। ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ ਹੋਣਗੇ। ਪਾਰਟੀ ਨੂੰ ਚਲਾਉਣ ਲਈ ਕਮੇਟੀ ਵੀ ਬਣਾਈ ਗਈ ਹੈ।

ਮਾਘੀ ਦਾ ਤਿਉਹਾਰ ਅਤੇ ਮਾਘੀ ਦਾ ਮੇਲਾ ਸਿੱਖ ਕੌਮ ਲਈ ਧਾਰਮਿਕ ਨਜ਼ਰੀਏ ਤੋਂ ਮਹੱਤਵਪੂਰਨ ਹਨ। ਇਸ ਦਿਨ ਸੰਪਰਦਾਇਕ ਪਾਰਟੀਆਂ ਆਪਣਾ ਏਜੰਡਾ ਲੋਕਾਂ ਸਾਹਮਣੇ ਪੇਸ਼ ਕਰਦੀਆਂ ਹਨ। ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਪੁੱਜਦੀਆਂ ਹਨ। ਪਾਰਟੀ ਦੇ ਐਲਾਨ ਨੂੰ ਲੈ ਕੇ ਅੰਮ੍ਰਿਤਪਾਲ ਦੇ ਨਜ਼ਦੀਕੀ ਸਾਥੀਆਂ ਨੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)