ਬਠਿੰਡਾ | ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਨਾਕਾਬੰਦੀ ਕਰ ਲਈ ਗਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਇਨਪੁਟ ਮਿਲੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਸਕਦੇ ਹਨ।
ਅੰਮ੍ਰਿਤਪਾਲ ਅੱਜ ਕਰ ਸਕਦੈ ਸਿਰੰਡਰ, ਸ੍ਰੀ ਦਰਬਾਰ ਸਾਹਿਬ ਨੇੜੇ ਭਾਰੀ ਪੁਲਿਸ ਫੋਰਸ ਤਾਇਨਾਤ – ਸੂਤਰ
ਇਸ ਤੋਂ ਬਾਅਦ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਤਲਵੰਡੀ ਸਾਬੋ ਪੁੱਜ ਗਏ ਹਨ। ਪੁਲਿਸ ਵੱਲੋਂ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਗ੍ਰਿਫ਼ਤਾਰੀ ਦੇ ਸਕਦੇ ਹਨ। ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
Related Post