ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਨਹੀਂ ਹਨ ਭੁੱਖ- ਹੜਤਾਲ ‘ਤੇ – ਡਿਬਰੂਗੜ੍ਹ ਜੇਲ੍ਹ ਅਧਿਕਾਰੀ

0
100

ਚੰਡੀਗੜ੍ਹ/ਅਸਾਮ | ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ ‘ਤੇ ਨਹੀਂ ਹਨ। ਡਿਬਰੂਗੜ੍ਹ ਜੇਲ੍ਹ ਦੇ ਅਧਿਕਾਰੀ ਨੇ ਪੁਸ਼ਟੀ
ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀ ਭੁੱਖ ਹੜਤਾਲ ‘ਤੇ ਨਹੀਂ ਹਨ। ਇਸ ਗੱਲ ਦੀ ਜਾਣਕਾਰੀ ਡਿਬਰੂਗੜ੍ਹ ਦੇ ਜੇਲ੍ਹ ਅਧਿਕਾਰੀ ਨੇ ਦਿੱਤੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੇ ਡਿਬਰੂਗੜ੍ਹ ਜੇਲ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਜੇਲ੍ਹ ਅਧਿਕਾਰੀ ਨੇ ਇਸ ਗੱਲ ਨੂੰ ਖਾਰਜ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖਾਲਿਸਤਾਨੀ ਸਮਰਥੱਕ ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਮੁਲਾਕਾਤ ਕਰਕੇ ਉਸ ਦੀ ਪਤਨੀ ਕਿਰਨਦੀਪ ਕੌਰ ਨੇ ਕਈ ਦੋਸ਼ ਲਾਏ। ਉਸ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਮਿਲਣ ਲਈ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਗਈ ਸੀ। ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਕੈਦੀ ਭੁੱਖ-ਹੜਤਾਲ ’ਤੇ ਹਨ। ਭੁੱਖ-ਹੜਤਾਲ ਦਾ ਮੁੱਖ ਕਾਰਨ ਇਹ ਹੈ ਕਿ ਡਿਬਰੂਗੜ੍ਹ ਜੇਲ੍ਹ ’ਚ ਫੋਨ ਕਰਨ ਦੀ ਪੰਜਾਬ ਸਰਕਾਰ ਇਜਾਜ਼ਤ ਨਹੀਂ ਦੇ ਰਹੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ