ਚੰਡੀਗੜ੍ਹ | ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ਵਿਚ ਇਕ ਅਰਜ਼ੀ ਦਾਇਰ ਕਰਕੇ ਵਕੀਲ ਨੂੰ ਮਿਲਣ ਦੀ ਮੰਗ ਕੀਤੀ ਗਈ ਹੈ। ਉਕਤ ਪਟੀਸ਼ਨ ਅੰਮ੍ਰਿਤਪਾਲ ਦੇ ਚਾਚਾ ਹਰਜੀਤ, ਵਰਿੰਦਰ ਫੌਜੀ ਅਤੇ ਦਲਜੀਤ ਕਲਸੀ ਵੱਲੋਂ ਐਡਵੋਕੇਟ ਨਵਕਿਰਨ ਸਿੰਘ ਰਾਹੀਂ ਦਾਇਰ ਕੀਤੀ ਗਈ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਉਸ ਨੂੰ ਵਕੀਲ ਨਾਲ ਮਿਲਣ ਨਹੀਂ ਦੇ ਰਿਹਾ।
ਅੰਮ੍ਰਿਤਪਾਲ ਵੱਲੋਂ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਵੀ ਉਲੰਘਣਾ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿਚ ਕਿਹਾ ਹੈ ਕਿ ਡੀਸੀ ਨੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਮਾਮਲੇ ਦੀ ਸੁਣਵਾਈ 13 ਜੁਲਾਈ ਨੂੰ ਤੈਅ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਬਾਕੀ 3 ਸਾਥੀਆਂ ਦੀ ਪਟੀਸ਼ਨ ‘ਤੇ ਬਾਅਦ ‘ਚ ਸੁਣਵਾਈ ਹੋਵੇਗੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ