<p>ਅੰਮ੍ਰਿਤਸਰ&colon; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ &&num;8216&semi;ਵਾਰਿਸ ਪੰਜਾਬ ਦੇ&&num;8217&semi; ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 84 ਸਾਲ ਦੱਸੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਅੰਮ੍ਰਿਤਸਰ ਅਦਾਲਤ ਵਿੱਚ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਹੈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੰਧੇਰ ਅਤੇ ਕਾਨੂੰਨੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਮਾਤਾ ਚਰਨ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ। ਉਹ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨਾਲ ਬਹੁਤ ਪਿਆਰ ਕਰਦੇ ਸਨ ਅਤੇ ਆਖਰੀ ਸਮੇਂ ਵਿੱਚ ਉਸ ਨੂੰ ਮਿਲਣ ਦੀ ਇੱਛਾ ਰੱਖਦੇ ਸਨ।<&sol;p>&NewLine;<p>ਵਕੀਲ ਕਰਮਵੀਰ ਸਿੰਘ ਅਤੇ ਐਡਵੋਕੇਟ ਮਨਸਾ ਨੇ ਦੱਸਿਆ ਕਿ ਜਦੋਂ ਮਾਤਾ ਚਰਨ ਕੌਰ ਹਸਪਤਾਲ ਵਿੱਚ ਇਲਾਜ ਅਧੀਨ ਸਨ ਤਾਂ ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕਰਵਾਉਣ ਲਈ ਵੀਡੀਓ ਕਾਨਫਰੰਸਿੰਗ ਦੀ ਸਹੂਲਤ ਦੇਣ ਸਬੰਧੀ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ। ਵਕੀਲਾਂ ਨੇ ਦੋਸ਼ ਲਗਾਇਆ ਕਿ ਅਦਾਲਤ ਦੇ ਨਿਰਦੇਸ਼ਾਂ ਅਤੇ ਮਨੁੱਖੀ ਆਧਾਰ &&num;8216&semi;ਤੇ ਕੀਤੀ ਗਈ ਮੰਗ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਗੱਲਬਾਤ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।<&sol;p>&NewLine;<p>ਉਨ੍ਹਾਂ ਮੁਤਾਬਕ ਮਾਤਾ ਚਰਨ ਕੌਰ ਦੀ ਸਿਹਤ ਲਗਾਤਾਰ ਵਿਗੜਦੀ ਰਹੀ ਅਤੇ ਆਖਰਕਾਰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਾਨੂੰਨੀ ਟੀਮ ਨੇ ਇਸ ਮਾਮਲੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਵਾਈ &&num;8216&semi;ਤੇ ਸਵਾਲ ਚੁੱਕੇ ਹਨ।<&sol;p>&NewLine;<p>ਵਕੀਲਾਂ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਅਰਜ਼ੀ ਵਿੱਚ ਮੰਗ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ&comma; ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਨੂੰ ਮਨੁੱਖੀ ਆਧਾਰ &&num;8216&semi;ਤੇ ਪੈਰੋਲ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਤਿੰਨੇ ਕੌਮੀ ਸੁਰੱਖਿਆ ਕਾਨੂੰਨ &lpar;NSA&rpar; ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।<&sol;p>&NewLine;<p>ਕਾਨੂੰਨੀ ਟੀਮ ਅਨੁਸਾਰ ਸਿੱਖ ਮਰਿਆਦਾ ਮੁਤਾਬਕ ਅੰਤਿਮ ਸੰਸਕਾਰ ਤੋਂ ਇਲਾਵਾ ਫੁੱਲ ਚੁਗਣ&comma; ਅਸਥੀਆਂ ਜਲ ਪ੍ਰਵਾਹ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਸਮੇਤ ਹੋਰ ਧਾਰਮਿਕ ਰਸਮਾਂ ਨਿਭਾਉਣ ਲਈ 10 ਤੋਂ 12 ਦਿਨਾਂ ਦਾ ਸਮਾਂ ਲੋੜੀਂਦਾ ਹੈ। ਇਸ ਲਈ ਅਦਾਲਤ ਤੋਂ ਪੂਰੀ ਮਿਆਦ ਲਈ ਪੈਰੋਲ ਜਾਂ ਵੱਖ-ਵੱਖ ਪੜਾਵਾਂ ਵਿੱਚ ਰਾਹਤ ਦੇਣ ਦੀ ਮੰਗ ਕੀਤੀ ਗਈ ਹੈ।<&sol;p>&NewLine;<p>ਵਕੀਲਾਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਅਜਿਹੇ ਦੁਖਦਾਈ ਸਮੇਂ ਵਿੱਚ ਸ਼ਾਮਲ ਹੋਣਾ ਅੰਮ੍ਰਿਤਪਾਲ ਸਿੰਘ ਦਾ ਮਨੁੱਖੀ ਅਤੇ ਪਰਿਵਾਰਕ ਅਧਿਕਾਰ ਹੈ। ਉਨ੍ਹਾਂ ਵੱਖ-ਵੱਖ ਮਾਮਲਿਆਂ ਵਿੱਚ ਪਰਿਵਾਰਕ ਮੈਂਬਰ ਦੇ ਦੇਹਾਂਤ ਮੌਕੇ ਦਿੱਤੀ ਜਾਂਦੀ ਪੈਰੋਲ ਦੀਆਂ ਉਦਾਹਰਨਾਂ ਵੀ ਦਿੱਤੀਆਂ।<&sol;p>&NewLine;<p>ਕਾਨੂੰਨੀ ਟੀਮ ਮੁਤਾਬਕ ਹੁਣ ਡਿਊਟੀ ਮੈਜਿਸਟ੍ਰੇਟ ਵੱਲੋਂ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਸਰਕਾਰ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਹੀ ਪੈਰੋਲ ਸਬੰਧੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ।<&sol;p>&NewLine;<p>ਜਦੋਂ ਵਕੀਲਾਂ ਤੋਂ ਪੁੱਛਿਆ ਗਿਆ ਕਿ ਕੀ ਪੈਰੋਲ ਮਿਲਣ ਤੱਕ ਮਾਤਾ ਜੀ ਦਾ ਅੰਤਿਮ ਸੰਸਕਾਰ ਰੋਕਿਆ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਦੀ ਕੋਸ਼ਿਸ਼ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਨੂੰ ਆਖਰੀ ਵਿਦਾਈ ਦੇ ਸਕਣ। ਹਾਲਾਂਕਿ ਅੰਤਿਮ ਸੰਸਕਾਰ ਦੀ ਤਰੀਕ ਅਤੇ ਸਮਾਂ ਅਦਾਲਤ ਦੇ ਹੁਕਮਾਂ ਅਤੇ ਸਰਕਾਰ ਦੇ ਜਵਾਬ ਤੋਂ ਬਾਅਦ ਪਰਿਵਾਰ ਨਾਲ ਸਲਾਹ ਕਰਕੇ ਤੈਅ ਕੀਤਾ ਜਾਵੇਗਾ।<&sol;p>&NewLine;<p>ਇਸ ਮਾਮਲੇ ਵਿੱਚ ਹੁਣ ਸਾਰਿਆਂ ਦੀਆਂ ਨਜ਼ਰਾਂ ਅਦਾਲਤ ਦੇ ਫੈਸਲੇ &&num;8216&semi;ਤੇ ਟਿਕੀਆਂ ਹੋਈਆਂ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;