ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਆਈ ਸਾਹਮਣੇ, ਪੱਪਲਪ੍ਰੀਤ ਨਾਲ ਆਇਆ ਨਜ਼ਰ

0
1543

ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਇਸ ਸੈਲਫੀ ਵਿਚ ਉਨ੍ਹਾਂ ਨਾਲ ਸਾਥੀ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਇਹ ਸੈਲਫੀ ਕਿਸੇ ਹਾਈਵੇ ਦੇ ਕਿਨਾਰੇ ਬੈਠ ਕੇ ਲਈ ਗਈ ਹੈ। ਸੈਲਫੀ ਸਾਹਮਣੇ ਆਉਣ ਮਗਰੋਂ ਇਹ ਗੱਲ ਪੁਖਤਾ ਹੋ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। 

ਦੱਸ ਦਈਏ ਕਿ ਪੁਲਿਸ ਵੱਲੋਂ ਉਸ ਦੀ ਭਾਲ ਨੌਵੇਂ ਦਿਨ ਵੀ ਜਾਰੀ ਹੈ। ਸੈਲਫੀ ਵਿਚ ਅੰਮ੍ਰਿਤਪਾਲ ਨੇ ਐਨਰਜ਼ੀ ਡਰਿੰਕ ਦਾ ਕੇਨ ਫੜਿਆ ਹੋਇਆ ਹੈ। ਸੈਲਫੀ ਕਿੱਥੋਂ ਦੀ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਦੱਸ ਦਈਏ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਫੜੋ-ਫੜੀ ਜਾਰੀ ਹੈ। ਪੱਟੀ ਤੋਂ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਵਰਿੰਦਰ ਸਿੰਘ ਗ੍ਰਿਫਤਾਰ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਸੀ।