ਜਲੰਧਰ | ਇਥੋਂ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੀ ਮਰਸੀਡੀਜ਼ ਗੱਡੀ ਜ਼ਬਤ ਕਰ ਲਈ ਗਈ ਹੈ। ਜਲੰਧਰ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਨੇ ਸਿਰੰਡਰ ਕਰ ਦਿੱਤਾ ਹੈ, ਜਿਸ ਦੀ ਹੁਣ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਦੇ ਆਤਮ-ਸਮਰਪਣ ਕਰਨ ਮਗਰੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਲੰਧਰ ਐਸ.ਐਸ.ਪੀ. ਸਵਰਨਦੀਪ ਸਿੰਘ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਸਬੰਧੀ ਦੇਰ ਰਾਤ ਇਕ ਮੁਹਿੰਮ ਚਲਾਈ ਗਈ ਸੀ, ਜਿਸ ਦੇ ਚਲਦੇ ਮਹਿਤਪੁਰ ਇਲਾਕੇ ਤੋਂ ਗੱਡੀ ਅਤੇ ਉਨ੍ਹਾਂ ਦੋਹਾਂ ਨੂੰ ਗ੍ਰਿਫਤ ਵਿਚ ਲਿਆ ਗਿਆ ਹੈ।

ਪੁਲਿਸ ਵਲੋਂ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਗ੍ਰਿਫਤ ਵਿਚੋਂ ਬਾਹਰ ਹੈ ਪਰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵਲੋਂ ਉਸ ਦੀ ਭਾਲ ਵਿਚ ਤੀਜੇ ਦਿਨ ਵੀ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।

ਵੇਖੋ ਵੀਡੀਓ