ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ

0
6793

 ਅੰਮ੍ਰਿਤਸਰ, 22 ਫਰਵਰੀ| ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ।

ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।