ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਤੇ NSA ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਅੱਜ ਡਿਬਰੂਗੜ੍ਹ ਪਹੁੰਚ ਕੇ ਆਪਣੇ ਪੁੱਤ ਨਾਲ ਮੁਲਾਕਾਤ ਕੀਤੀ ਤੇ ਉਸਦਾ ਹਾਲ-ਚਾਲ ਪੁੱਛਿਆ।
ਇਸ ਮੌਕੇ ਅੰਮ੍ਰਿਤਪਾਲ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੇ ਵਕੀਲ ਰੋਹਿਤ ਸ਼ਰਮਾ ਵੀ ਸਨ। ਹਾਲਾਂਕਿ ਅਦਾਲਤ ਵਲੋਂ ਮਨਜ਼ੂਰੀ ਨਾ ਮਿਲਣ ਕਾਰਨ ਅਜੇ ਵਕੀਲ ਸ਼ਰਮਾ ਦੀ ਅੰਮ੍ਰਿਤਪਾਲ ਨਾਲ ਮੁਲਾਕਾਤ ਨਹੀਂ ਹੋਈ।
ਆਪਣੇ ਪੁੱਤ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਮਾਤਾ-ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ ਦੋ ਮਹੀਨਿਆਂ ਬਾਅਦ ਦੇਖਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਚੜ੍ਹਦੀ ਕਲਾ ਵਿਚ ਹੈ।