ਅੰਮ੍ਰਿਤਸਰ, 5 ਜਨਵਰੀ | ਡਿਬਰੂਗੜ੍ਹ ਜੇਲ ਵਿਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਗੁਰਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿਚ ਲਿਆਂਦਾ ਗਿਆ।
ਦੱਸ ਦਈਏ ਕਿ ਅਜਨਾਲਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਵਰਿੰਦਰ ਸਿੰਘ ਨੂੰ ਕਿਡਨੈਪ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ ਹੈ, ਜਿਸ ਦੇ ਚਲਦੇ ਇਹ ਮਾਮਲਾ ਦਰਜ ਕੀਤਾ ਗਿਆ ਸੀ।
ਵੇਖੋ ਵੀਡੀਓ




































