ਚੰਡੀਗੜ੍ਹ। ਅੰਮ੍ਰਿਤਪਾਲ ਨਾਲ ਜੁੜੇੇ ਮਾਮਲੇ ਵਿਚ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਭਗੌੜੇ ਅੰਮ੍ਰਿਤਪਾਲ ਦਾ ਸਾਥੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਪਲਪ੍ਰੀਤ ਨੂੰ ਅੰਮ੍ਰਿਤਸਰ ਦੇ ਕੱਥੂਨੂੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ 18 ਮਾਰਚ ਤੋਂ ਜਦੋਂ ਦਾ ਅੰਮ੍ਰਿਤਪਾਲ ਫਰਾਰ ਚੱਲ ਰਿਹਾ ਸੀ, ਉਦੋਂ ਤੋਂ ਪਪਲਪ੍ਰੀਤ ਵੀ ਗਾਇਬ ਸੀ।
ਜ਼ਿਕਰਯੋਗ ਹੈ ਕਿ ਪਪਲਪ੍ਰੀਤ ਨੂੰ ਅੰਮ੍ਰਿਤਪਾਲ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਵਾਰਿਸ ਪੰਜਾਬ ਜਥੇਬੰਦੀ ਦਾ ਪਪਲਪ੍ਰੀਤ ਮੀਡੀਆ ਅਡਵਾਈਜ਼ਰ ਵੀ ਸੀ। ਪਪਲਪ੍ਰੀਤ ਹਰ ਵੇਲੇ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਹੀ ਰਹਿੰਦਾ ਸੀ। ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਵਾਇਰਲ ਹੋਈਆਂ ਤਸਵੀਰਾਂ ਵਿਚ ਵੀ ਪਪਲਪ੍ਰੀਤ ਨਜ਼ਰ ਆਇਆ ਸੀ।