ਅੰਮ੍ਰਿਤਸਰ| ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੂੰ ਵੀਰਵਾਰ ਸ਼ਾਮ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਹੈਂਡਲ ਕਰਦਾ ਸੀ।
ਜਲੰਧਰ ਪੁਲਿਸ ਨੂੰ ਮੁਲਜ਼ਮ ਵਿਰੁੱਧ ਐਲ.ਓ.ਸੀ. ਪਤਾ ਲੱਗਾ ਹੈ ਕਿ ਗੁਰਿੰਦਰਪਾਲ ਸਿੰਘ ਵਿਰੁੱਧ ਥਾਣਾ ਸਦਰ ਜਲੰਧਰ ਕਮਿਸ਼ਨਰੇਟ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਮੁਲਜ਼ਮ ਮਾਮਲੇ ਸਬੰਧੀ ਪੁਲਿਸ ਅਤੇ ਅਦਾਲਤ ਵਿਚ ਪੇਸ਼ ਨਹੀਂ ਹੋਏ।
ਉਕਤ ਦੋਸ਼ੀ ਏਅਰਪੋਰਟ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਏਅਰਪੋਰਟ ਅਥਾਰਟੀ ਨੇ ਉਸ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿਤਾ।