ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਤੋਂ ਦੋ ਘੰਟੇ ਪੁੱਛਗਿੱਛ : NIA ਨੇ ਖਾਲਿਸਤਾਨੀ ਸਮਰਥਕ ਤੋਂ ਪੁੱਛੇ ਕਈ ਸਵਾਲ

0
733

ਆਸਾਮ| ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਅੰਮ੍ਰਿਤਪਾਲ ਤੋਂ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਹੈ। ਮੰਗਲਵਾਰ ਨੂੰ ਡਿਬਰੂਗੜ੍ਹ ਪਹੁੰਚੇ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਤੋਂ ਕਰੀਬ ਦੋ ਘੰਟੇ ਤੱਕ ਪੁੱਛਗਿੱਛ ਕੀਤੀ।

ਹਾਲਾਂਕਿ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਕਿਸੇ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਤੋਂ ਕੀ ਅਤੇ ਕਿਹੜੇ ਸਵਾਲ ਪੁੱਛੇ ਗਏ ਹਨ। ਪਰ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਕੋਲੋਂ ਖਾਲਿਸਤਾਨੀ ਗਤੀਵਿਧੀਆਂ ਅਤੇ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਸਮਰਥਕਾਂ ਤੋਂ ਮਿਲਣ ਵਾਲੀ ਫੰਡਿੰਗ ਬਾਰੇ ਪੁੱਛਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਤੋਂ ਦੁਬਾਰਾ ਪੁੱਛਗਿੱਛ ਕਰ ਸਕਦੇ ਹਨ।


ਐਨਐਸਏ ਦੇ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਦੁਆਰਾ ਪੁੱਛਗਿੱਛ ਤੋਂ ਪਹਿਲਾਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਕਰੀਬੀ ਸਹਿਯੋਗੀ ਪਾਪਲਪ੍ਰੀਤ ਸਮੇਤ ਨੌਂ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਬੋਰਡ ਦੇ ਚੇਅਰਪਰਸਨ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਸ਼ਬੀਹੁਲ ਹਸਨੈਨ, ਬੋਰਡ ਦੇ ਮੈਂਬਰ ਸੁਵੀਰ ਸਿਓਕੰਦ, ਦਿਵਯਾਂਸ਼ੂ ਜੈਨ, ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ। ਉਸ ਤੋਂ ਕੁਝ ਸਵਾਲ ਪੁੱਛੇ ਗਏ ਅਤੇ ਉਸ ਦੇ ਬਿਆਨ ਦਰਜ ਕੀਤੇ ਗਏ।