ਖਾਲਿਸਤਾਨ ਦੀ ਮੰਗ ਕਰਨ ਵਾਲਾ ਅੰਮ੍ਰਿਤਪਾਲ ਖੁਦ ਜਾਣਾ ਚਾਹੁੰਦਾ ਸੀ ਕੈਨੇਡਾ

0
280

ਚੰਡੀਗੜ੍ਹ | ਪੰਜਾਬੀਆਂ ਲਈ ਖਾਲਿਸਤਾਨ ਦੀ ਮੰਗ ਕਰਨ ਵਾਲਾ ਅੰਮ੍ਰਿਤਪਾਲ ਖੁਦ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਯੂਕੇ ਦੀ ਨਾਗਰਿਕ ਕਿਰਨਦੀਪ ਕੌਰ ਨਾਲ ਵਿਆਹ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਕੈਨੇਡਾ ਜਾ ਕੇ ਪੱਕੀ ਨਾਗਰਿਕਤਾ ਲੈਣ ਦੀ ਤਿਆਰੀ ਕਰ ਰਿਹਾ ਸੀ।

ਕੇਂਦਰੀ ਖੁਫੀਆ ਏਜੰਸੀਆਂ ਦੇ ਹੱਥ ਅਜਿਹੇ ਦਸਤਾਵੇਜ਼ ਮਿਲੇ ਹਨ, ਜਿਨ੍ਹਾਂ ਤੋਂ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਕੈਨੇਡਾ ਵਿਚ ਟਰੱਕ ਡਰਾਈਵਰ ਦੇ ਵਰਕ ਪਰਮਿਟ ਲਈ ਅਪਲਾਈ ਕੀਤਾ ਸੀ। 2022 ਵਿੱਚ ਉਸ ਦੀ ਅਰਜ਼ੀ ਸਵੀਕਾਰ ਕਰਦੇ ਹੋਏ ਉਸ ਨੂੰ ਕੈਨੇਡੀਅਨ ਇਮੀਗ੍ਰੇਸ਼ਨ ਏਜੰਸੀ ਨਾਲ ਸੰਪਰਕ ਕਰਨ ਲਈ ਕਿਹਾ ਗਿਆ।