ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ

0
350

ਚੰਡੀਗੜ੍ਹ | ਅੰਮ੍ਰਿਤਪਾਲ ਦੇ ਸਾਥੀਆਂ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਸ ਦੇ 4 ਸਾਥੀਆਂ ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ। ਉਨ੍ਹਾਂ ਨੂੰ ਅਸਾਮ ਦੇ ਡੀਬਰੂਗੜ੍ਹ ਲਿਜਾਇਆ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਉਤੇ ਪਾਬੰਦੀ ਵਧਾ ਦਿੱਤੀ ਹੈ, ਹੁਣ ਸੋਮਵਾਰ 12 ਵਜੇ ਤਕ ਇੰਟਰਨੈੱਟ ਬੰਦ ਰਹੇਗਾ। ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ ਤੇ ਉਸ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਦੂਜੇ ਦਿਨ ਵੀ ਸਰਚ ਮੁਹਿੰਮ ਚਲਾਈ ਗਈ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।