ਕੰਮ ਨਹੀਂ ਆਈ ਅੰਮ੍ਰਿਤਪਾਲ ਦੀ ਅਪੀਲ, ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ, ਗੁਰਮਤਿ ਪ੍ਰੋਗਰਾਮ ਦਾ ਐਲਾਨ

0
574

ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 12 ਤੋਂ 15 ਅਪ੍ਰੈਲ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਹੁਣ ਸਰਬੱਤ ਖਾਲਸਾ ਬੁਲਾਏ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਦੋ ਵੱਖ-ਵੱਖ ਵੀਡੀਓ ਜਾਰੀ ਕਰਕੇ ਵਿਸਾਖੀ ‘ਤੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸਾਖੀ ਵਾਲੇ ਦਿਨ 12 ਤੋਂ 15 ਅਪ੍ਰੈਲ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।

ਦੂਜੇ ਪਾਸੇ ਸਿੱਖ ਜਥੇਬੰਦੀ ਦਲ ਖਾਲਸਾ ਵੀ ਸਰਬੱਤ ਖਾਲਸਾ ਸੱਦਣ ਦੇ ਹੱਕ ਵਿੱਚ ਨਹੀਂ ਹੈ। ਉਸ ਦਾ ਕਹਿਣਾ ਹੈ ਕਿ 2015 ਦੇ ਸਰਬੱਤ ਖਾਲਸਾ ਦੌਰਾਨ ਪੰਥ ਵਿੱਚ ਪਈ ਫੁੱਟ ਅਜੇ ਵੀ ਖਤਮ ਨਹੀਂ ਹੋਈ। ਨਵਾਂ ਸਰਬੱਤ ਖਾਲਸਾ ਬੁਲਾ ਕੇ ਵਿਵਾਦ ਹੋਰ ਵਧੇਗਾ।