ਮੋਗਾ | ਇਥੇ ਦੇ ਗੁਰਦੁਆਰਾ ਸਾਹਿਬ ‘ਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਸਿੱਖ ਕੌਮ ਖਿਲਾਫ ਭੜਕਾਉ ਭਾਸ਼ਣ ਦਿੰਦਾ ਰਿਹਾ, ਜਿਸ ਕਾਰਨ ਉਸ ਨੂੰ 15 ਪੁਲਿਸ ਸੁਰੱਖਿਆ ਗੰਨਮੈਨ ਮਿਲੇ ਹੋਏ ਸਨ। ਉਸ ਦੀ ਹੱਤਿਆ ਤੋਂ ਬਾਅਤ ਸੂਰੀ ਦੇ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਚ ਅੰਮ੍ਰਿਤਪਾਲ ਨੂੰ ਕੇਸ ‘ਚ ਨਾਮਜ਼ਦ ਕੀਤਾ ਜਾਵੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇਕਰ ਮੈਨੂੰ ਇਸ ਕੇਸ ‘ਚ ਨਾਮਜ਼ਦ ਕੀਤਾ ਗਿਆ ਤਾਂ ਸਰਕਾਰ ਅਤੇ ਪੁਲਸ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ।
ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਤੋਂ ਬਾਅਦ ਕੀਤਾ ਜਾਵੇਗਾ। ਪਰਿਵਾਰ ਨੇ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ, ਪਰਿਵਾਰ ਵਿੱਚੋਂ ਇਕ ਨੂੰ ਸਰਕਾਰੀ ਨੌਕਰੀ, ਹਿੰਦੂ ਆਗੂਆਂ ਨੂੰ ਸੁਰੱਖਿਆ ਅਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਐਫਆਈਆਰ ਵਿੱਚ ਦਰਜ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਡੀਸੀ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਸ਼ਾਮ ਕਰੀਬ ਸਾਢੇ 6 ਵਜੇ ਮੰਨ ਲਿਆ ਸੀ।