ਅੰਮ੍ਰਿਤਸਰ| ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਇਸ ਸਮੇਂ ਭਗੌੜੇ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਕਿਰਨਦੀਪ ਕੌਰ ਨੂੰ ਅਂਮ੍ਰਿਤਸਰ ਦੇ ਹਵਾਈ ਅੱਡੇ ਉਤੇ ਰੋਕਿਆ ਗਿਆ ਹੈ।
ਉਸਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਫਿਲਹਾਲ ਉਹ ਅਜੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਅੰਦਰ ਹੀ ਹੈ।
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲ ਇੰਗਲੈਂਡ ਦੀ ਨਾਗਰਿਕਤਾ ਹੈ। ਉਸ ਉਤੇ ਫਿਲਹਾਲ ਕੋਈ ਕੇਸ ਨਹੀਂ ਹੈ। ਪਰ ਫਿਰ ਵੀ ਸੁਰੱਖਿਆ ਏਜੰਸੀਆਂ ਵਲੋਂ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।