ਅੰਮ੍ਰਿਤਸਰ : 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਰਾਤ ਨੂੰ ਘਰੋਂ ਗਿਆ ਬਾਜ਼ਾਰ, ਸਵੇਰੇ ਮਿਲੀ ਲਾਸ਼

0
1287

ਅਜਨਾਲਾ/ਅੰਮ੍ਰਿਤਸਰ | ਪਿੰਡ ਗੁੱਜਰਪੁਰਾ ਵਿਖੇ ਇਕ 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਪਿੰਡ ਦੀ ਗਰਾਊਂਡ ਵਿੱਚ ਸੁੱਟ ਦਿੱਤੀ ਗਈ। ਮ੍ਰਿਤਕ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ।

ਮ੍ਰਿਤਕ ਨੌਜਵਾਨ ਘਰੋਂ ਰਾਤ ਨੂੰ ਬਾਜ਼ਾਰ ਗਿਆ ਸੀ ਪਰ ਵਾਪਸ ਨਹੀਂ ਆਇਆ, ਜਿਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਮਿਲੀ।

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਥਾਮਸ (20) ਰਾਤ ਨੂੰ ਘਰੋਂ ਬਾਹਰ ਗਿਆ ਸੀ ਅਤੇ ਰਾਤ ਭਰ ਘਰ ਵਾਪਸ ਨਹੀਂ ਆਇਆ, ਜਿਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਅਜਨਾਲਾ ਨੇੜੇ ਪਿੰਡ ਗੁੱਜਰਪੁਰਾ ਦੀ ਗਰਾਊਂਡ ‘ਚੋਂ ਮਿਲੀ। ਉਨ੍ਹਾਂ ਪੁਲਸ ਤੋਂ ਮੰਗ ਕੀਤੀ ਕਿ ਜਿਸ ਨੇ ਵੀ ਉਨ੍ਹਾਂ ਦੇ ਪੁੱਤ ਦਾ ਕਤਲ ਕੀਤਾ ਹੈ, ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਥਾਣਾ ਅਜਨਾਲਾ ਦੇ ਐੱਸਐੱਚਓ ਮੋਹਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਲਾਸ਼ ਪਿੰਡ ਗੁੱਜਰਪੁਰਾ ਵਿਚ ਪਈ ਹੈ, ਜਿਥੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ