ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ ‘ਚ 7 ਗਰਭਵਤੀ ਔਰਤਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਲੋਕ ਸਹਿਮੇ

0
2408

ਅੰਮ੍ਰਿਤਸਰ | ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ ਪਰ ਇਸੇ ਦੌਰਾਨ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ 7 ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਲੋਕਾਂ ‘ਚ ਸਹਿਮ ਦਾ ਮਾਹੌਲ ਪਾਇਆ ਰਿਹਾ ਹੈ।

ਚਿੰਤਾ ਵਾਲੀ ਗੱਲ ਇਹ ਹੈ ਕਿ ਇਹ ਸਾਰੀਆਂ ਔਰਤਾਂ ਗਰਭਵਤੀ ਹਨ, ਜਿਸ ਕਰਕੇ ਇਸ ਮਹਾਮਾਰੀ ਤੋਂ ਉਨ੍ਹਾਂ ਦੇ ਹੋਣ ਵਾਲੇ ਬੱਚਿਆਂ ਨੂੰ ਵੀ ਸੁਰੱਖਿਅਤ ਰੱਖਣਾ ਜ਼ਰੂਰੀ ਹੈ। ਹਸਪਤਾਲ ਪ੍ਰਬੰਧਕਾਂ ਵੱਲੋਂ ਔਰਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪਿਛਲੇ ਇੱਕ ਹਫ਼ਤੇ ਤੋਂ ਅੰਮ੍ਰਿਤਸਰ ਵਿੱਚ ਲਗਾਤਾਰ ਟੀਕਾਕਰਨ ਕੀਤਾ ਜਾ ਰਿਹਾ ਹੈ। ਡਬਲਯੂਐੱਚਓ ਤੋਂ ਦਿਸ਼ਾ-ਨਿਰਦੇਸ਼ ਪ੍ਰਾਪਤ ਕਰਨ ਤੋਂ ਬਾਅਦ ਤੋਂ ਭਾਰਤ ਸਰਕਾਰ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰ ਰਹੀ ਹੈ।

ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸ਼ਹਿਰ ਵਿੱਚ ਰੋਜ਼ਾਨਾ 5500 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ, ਸਕੂਲਾਂ ਦੇ 790 ਬੱਚੇ ਅਤੇ ਅਧਿਆਪਕ ਵੀ ਸ਼ਾਮਲ ਹਨ, ਜਿਨ੍ਹਾਂ ਦਾ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫਤਰ ਤੋਂ ਰੋਜ਼ਾਨਾ ਆਉਂਦਾ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)