ਅੰਮ੍ਰਿਤਸਰ : 5ਵੀਂ ਕਲਾਸ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ

0
900

ਅੰਮ੍ਰਿਤਸਰ, 5 ਜਨਵਰੀ | ਮਜੀਠਾ ਹਲਕੇ ‘ਚ ਸਰਕਾਰੀ ਸਕੂਲ ‘ਚ ਅਧਿਆਪਕ ਵੱਲੋਂ 5ਵੀਂ ਜਮਾਤ ਦੀਆਂ 3 ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਸਤਿਨਾਮ ਸਿੰਘ ਨੇ ਕਾਰਵਾਈ ਕਰਦਿਆਂ ਰਾਕੇਸ਼ ਕੁਮਾਰ, ਈਟੀਟੀ ਟੀਚਰ, ਸਰਕਾਰੀ ਪ੍ਰਾਇਮਰੀ ਸਕੂਲ ਭਗਵਾ, ਬਲਾਕ ਮਜੀਠਾ-1 ਜ਼ਿਲ੍ਹਾ ਅੰਮ੍ਰਿਤਸਰ ਵਿਰੁੱਧ ਗੰਭੀਰ ਦੋਸ਼ ਹੋਣ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ 1 ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਹੈ। ਮੁਅੱਤਲੀ ਉਪਰੰਤ ਇਸ ਕਰਮਚਾਰੀ ਦਾ ਹੈੱਡ ਕੁਆਰਟਰ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਵਿਖੇ ਹੋਵੇਗਾ।

ਕਰਮਚਾਰੀ ਨੂੰ ਨਿਯਮਾਂ ਅਨੁਸਾਰ ਮੁਅੱਤਲੀ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਨੂੰ ਇਹ ਪੱਤਰ ਭੇਜਦੇ ਹੋਏ ਲਿਖਿਆ ਹੈ ਕਿ ਕਰਮਚਾਰੀ ਵੱਲੋਂ ਆਪਣੇ ਪੱਧਰ ਉਤੇ ਦੋਸ਼ ਸੂਚੀ 2 ਦਿਨਾਂ ਦੇ ਅੰਦਰ-ਅੰਦਰ ਜਾਰੀ ਕਰਕੇ ਕਾਪੀ ਇਸ ਦਫਤਰ ਨੂੰ ਭੇਜੀ ਜਾਵੇ ਅਤੇ ਨਾਲ ਹੀ ਦੋਸ਼ ਸੂਚੀ ਵਿਚ ਲਗਾਏ ਜਾਣ ਵਾਲੇ ਦੋਸ਼ਾਂ ਦੀ ਪੜਤਾਲ ਕਰਵਾ ਕੇ ਰਿਪੋਰਟ ਦਫਤਰ ਨੂੰ ਜਲਦ ਤੋਂ ਜਲਦ ਭੇਜੀ ਜਾਵੇ।

ਵੇਖੋ ਵੀਡੀਓ 

https://www.facebook.com/punjabibulletinworld/videos/1081780403062364