ਅੰਮ੍ਰਿਤਸਰ, 21 ਜਨਵਰੀ | ਇਥੋਂ ਦੇ ਥਾਣਾ ਮੋਹਕਮਪੂਰਾ ਇਲਾਕੇ ਵਿਚ ਇਕ ਨਾਬਾਲਗ ਲੜਕੀ ਦਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ, ਉਹ ਅਪਾਹਿਜ ਹੈ ਅਤੇ ਨਾਬਾਲਗ ਲੜਕੀ ਦੀ ਭੂਆ ਦਾ ਹੀ ਲੜਕਾ ਹੈ। ਜਾਣਕਾਰੀ ਮਿਲਣ ਮਗਰੋਂ ਪੁਲਿਸ ਪ੍ਰਸ਼ਾਸਨ ਅਤੇ ਬਾਲ ਵਿਕਾਸ ਵਿਭਾਗ ਤੇ ਚਾਈਲਡ ਵੂਮੈਨ ਵੈਲਫੇਅਰ ਸੋਸਾਇਟੀ ਦੇ ਅਧਿਕਾਰੀਆ ਨੇ ਮੌਕੇ ’ਤੇ ਪਹੁੰਚ ਕੇ ਵਿਆਹ ਨੂੰ ਰੁਕਵਾ ਦਿੱਤਾ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
ਅਧਿਕਾਰੀਆਂ ਨੇ ਦੱਸਿਆ ਕਿ 14 ਸਾਲ ਦੀ ਲੜਕੀ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 10 ਮਹੀਨਿਆਂ ਤੋਂ ਉਹ ਆਪਣੀ ਭੂਆ ਦੇ ਘਰ ਰਹਿ ਰਹੀ ਸੀ। ਲੜਕੀ ਦੀ ਭੂਆ ਵੱਲੋਂ ਆਪਣੇ ਹੀ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ। ਵੂਮੈਨ ਵੈਲਫੇਅਰ ਸੋਸਾਇਟੀ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਇਸ ਵਿਆਹ ਬਾਰੇ ਸੂਚਨਾ ਦਿੱਤੀ। ਲੜਕੀ ਦਾ ਜਿਸ ਲੜਕੇ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ, ਉਹ ਉੱਠਣ-ਬੈਠਣ ਵਿਚ ਸਮਰੱਥ ਵੀ ਨਹੀਂ ਹੈ। ਲੜਕੀ ਦਾ ਜ਼ਬਰਦਸਤੀ 21 ਸਾਲ ਦੇ ਲੜਕੇ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ।
ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਮੀਨਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਕਈ ਮਹੀਨਿਆਂ ਤੋਂ ਇਸ ਘਰ ਵਿਚ ਰਹਿ ਰਹੀ ਸੀ ਅਤੇ ਉਕਤ ਲੜਕੇ ਦੀ ਚੰਗੀ ਦੇਖਭਾਲ ਕਰ ਰਹੀ ਸੀ। ਇਸ ਲਈ ਪਰਿਵਾਰ ਦੀ ਸਹਿਮਤੀ ਨਾਲ ਉਨ੍ਹਾਂ ਦਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)