ਅੰਮ੍ਰਿਤਸਰ : ਤੇਜ਼ ਰਫਤਾਰ ਬੱਸ ਨੇ ਸਵਿਫਟ ਸਵਾਰ ਨੌਜਵਾਨ ਨੂੰ ਮਾਰੀ ਭਿਆਨਕ ਟੱਕਰ; ਮੌਕੇ ‘ਤੇ ਮੌਤ, 15 ਸਵਾਰੀਆਂ ਵੀ ਜ਼ਖਮੀ

0
351

ਅੰਮ੍ਰਿਤਸਰ, 3 ਨਵੰਬਰ | ਫਤਿਹਗੜ੍ਹ ਚੂੜੀਆਂ ਰੋਡ ‘ਤੇ ਪਿੰਡ ਕੋਟਲਾ ਗੁੱਜਰਾਂ ਨਜ਼ਦੀਕ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਚਾਲਕ ਦੀ ਮੌਤ ਹੋ ਗਈ ਜਦਕਿ ਉਸਦਾ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

ਜਾਣਕਾਰੀ ਅਨੁਸਾਰ ਨਿੱਜੀ ਟ੍ਰਾਂਸਪੋਰਟ ਕੰਪਨੀ ਦੀ ਬੱਸ ਅੰਮ੍ਰਿਤਸਰ ਵੱਲੋਂ ਫ਼ਤਿਹਗੜ੍ਹ ਚੂੜੀਆਂ ਨੂੰ ਆ ਰਹੀ ਸੀ। ਇਸੇ ਦੌਰਾਨ ਫ਼ਤਿਹਗੜ੍ਹ ਚੂੜੀਆਂ ਤੋਂ ਸਵਿਫਟ ਕਾਰ ਜਾ ਰਹੀ ਰਹੀ ਸੀ। ਬੱਸ ਨੇ ਕਾਰ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ‘ਚ ਜਾਨ ਗੁਆਉਣ ਵਾਲੇ ਮ੍ਰਿਤਕ ਕਾਰ ਚਾਲਕ ਦੀ ਪਛਾਣ ਅੰਮ੍ਰਿਤਪਾਲ ਸਿੰਘ (28) ਕੋਟਲੀ ਸੂਰਤ ਮੱਲ੍ਹੀ ਨੇੜਲੇ ਪਿੰਡ ਦਰਗਾਬਾਦ ਵਜੋਂ ਹੋਈ ਹੈ।

ਇਸ ਤੋਂ ਇਲਾਵਾ ਕਾਰ ਵਿਚ ਅੰਮ੍ਰਿਤਪਾਲ ਸਿੰਘ ਤੇ ਉਸਦਾ ਪਿਤਾ ਕਸ਼ਮੀਰ ਸਿੰਘ ਅਤੇ ਬੱਸ ਵਿਚ ਸਵਾਰ 15 ਦੇ ਕਰੀਬ ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਨੇੜਲੇ ਲੋਕਾਂ ਤੇ ਰਾਹਗੀਰਾਂ ਵੱਲੋਂ ਤੁਰੰਤ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੁਰਘਟਨਾ ਸਥਾਨ ਤੋਂ ਬੱਸ ਚਾਲਕ ਤੇ ਕੰਡਕਟਰ ਮੌਕੇ ਤੋਂ ਫਰਾਰ ਹਨ। ਥਾਣਾ ਮਜੀਠਾ ਦੀ ਪੁਲਿਸ ਵੱਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।